ਜਲੰਧਰ (ਸੁਧੀਰ): ਪੰਜਾਬ ਪੁਲਸ ਨੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਨਵੀਨ ਸੈਣੀ ਉਰਫ਼ ਚਿੰਟੂ ਵਜੋਂ ਹੋਈ ਹੈ, ਜੋ ਤਕਰੀਬਨ 9 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਡਾਊਨ ਹੋਏ Facebook ਤੇ Instagram! ਯੂਜ਼ਰਸ ਹੋ ਰਹੇ ਪਰੇਸ਼ਾਨ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸੰਗਠਿਤ ਅਪਰਾਦਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਸ ਨੇ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨਵੀਨ ਸੈਣੀ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਚਿੰਟੂ ਪਿਛਲੇ 9 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ। ਉਸ ਕੋਲੋਂ 5 ਪਿਸਤੌਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਪੁਲਸ ਨੇ ਚੋਣਾਂ ਦੇ ਮੱਦੇਨਜ਼ਰ ਨਾਕੇ 'ਤੇ ਰੋਕੀ ਗੱਡੀ, ਤਲਾਸ਼ੀ ਲੈਂਦਿਆਂ ਰਹਿ ਗਏ ਦੰਗ
ਡੀ.ਜੀ.ਪੀ. ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਇਹ ਗੈਂਗ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼ ਅਤੇ ਫ਼ਿਰੌਤੀ ਮੰਗਣ ਜਿਹੇ ਕਈ ਅਪਰਾਧਾਂ ਵਿਚ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚਿੰਟੂ ਦੇ ਖ਼ਿਲਾਫ਼ FIR ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰਮੀ ’ਚ ਬੇਹਾਲ ਰੇਲ ਯਾਤਰੀਆਂ ਦੀ ਨਹੀਂ ਘੱਟ ਰਹੀ ਪ੍ਰੇਸ਼ਾਨੀ, ਲੰਬੇ ਰੂਟਾਂ ਰਾਹੀਂ ਪੁੱਜ ਰਹੀਆਂ 100 ਤੋਂ ਵੱਧ ਟਰੇਨਾਂ
NEXT STORY