ਮੋਹਾਲੀ (ਸੰਦੀਪ) : ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ’ਚ ਮੋਹਾਲੀ ਅਦਾਲਤ ਨੇ 3 ਸ਼ੂਟਰਾਂ ਸੱਜਣ ਸਿੰਘ ਉਰਫ਼ ਭੋਲੂ, ਅਨਿਲ ਕੁਮਾਰ ਉਰਫ਼ ਲੱਠ ਤੇ ਅਜੈ ਕੁਮਾਰ ਉਰਫ਼ ਲੈਫਟੀ ਨੂੰ ਦੋਸ਼ੀ ਠਹਿਰਾਇਆ ਹੈ। ਕੇਸ ਦੀ ਅਗਲੀ ਸੁਣਵਾਈ ਅੱਜ ਮਤਲਬ ਕਿ 27 ਜਨਵਰੀ ਨੂੰ ਤੈਅ ਕੀਤੀ ਗਈ ਹੈ। ਅਦਾਲਤ ਅੱਜ ਦੇ ਦਿਨ ਹੀ ਦੋਸ਼ੀਆਂ ਨੂੰ ਸਜ਼ਾ ਸੁਣਾਵੇਗੀ। ਮਟੌਰ ਪੁਲਸ ਥਾਣਾ ਨੇ ਇਸ ਕਤਲ ਸਬੰਧੀ ਮੁਲਜ਼ਮਾਂ ਖ਼ਿਲਾਫ਼ ਕਤਲ ਤੇ ਹੋਰ ਸਬੰਧਿਤ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰਦਿਆਂ ਕੁੱਲ 6 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਸੀ। ਜ਼ਿਕਰਯੋਗ ਹੈ ਕਿ ਵਿਕਰਮਜੀਤ ਸਿੰਘ ਉਰਫ਼ ਮਿੱਡੂਖੇੜਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਿੱਡੂਖੇੜਾ ਦਾ ਰਹਿਣ ਵਾਲਾ ਸੀ ਅਤੇ ਪੰਜਾਬ ਯੂਨੀਵਰਸਿਟੀ ’ਚ ਪੜ੍ਹਾਈ ਕਰਦਾ ਸੀ। ਪੜ੍ਹਾਈ ਦੌਰਾਨ ਹੀ ਉਹ ਯੂਥ ਆਗੂ ਵਜੋਂ ਅਕਾਲੀ ਦਲ ’ਚ ਸ਼ਾਮਲ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਦੀ ਬਦਲ ਜਾਵੇਗੀ ਨੁਹਾਰ ! ਮਿਲ ਗਈ 426 ਕਰੋੜ ਦੀ ਗ੍ਰਾਂਟ
ਗੋਲੀਆਂ ਮਾਰ ਕੀਤਾ ਗਿਆ ਸੀ ਕਤਲ
ਵਿੱਕੀ ਮਿੱਡੂਖੇੜਾ ਦਾ ਕਤਲ 4 ਸਾਲ ਪਹਿਲਾਂ 7 ਅਗਸਤ 2021 ਨੂੰ ਉਦੋਂ ਹੋ ਗਿਆ ਸੀ, ਜਦੋਂ ਉਹ ਸੈਕਟਰ-70 'ਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ। ਜਿਵੇਂ ਹੀ ਉਹ ਦਫ਼ਤਰ ਤੋਂ ਬਾਹਰ ਆਇਆ ਅਤੇ ਆਪਣੀ ਕਾਰ ਵੱਲ ਵਧਿਆ, ਦੋ ਨਕਾਬਪੋਸ਼ ਆਦਮੀ ਉੱਥੇ ਗਏ। ਜਿਨ੍ਹਾਂ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਿੱਕੀ ਕਾਰ ਤੋਂ ਬਾਹਰ ਨਿਕਲਿਆ ਅਤੇ ਭੱਜਣ ਦੀ ਪੂਰੀ ਕੋਸ਼ਿਸ਼ ਕੀਤੀ। ਉਹ ਕਰੀਬ ਇੱਕ ਕਿਲੋਮੀਟਰ ਦੌੜਿਆ।
ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ 2 ਦਿਨ ਪਵੇਗਾ ਮੀਂਹ! ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ। ਉਨ੍ਹਾਂ ਨੇ ਕੁੱਲ 20 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਤਲ ਤੋਂ ਅਗਲੇ ਦਿਨ ਬੰਬੀਹਾ ਗੈਂਗ ਨੇ ਘਟਨਾ ਦੀ ਜ਼ਿੰਮੇਵਾਰੀ ਲਈ। ਸ਼ੁਰੂਆਤੀ ਜਾਂਚ 'ਚ ਬੰਬੀਹਾ ਗੈਂਗ ਚਲਾਉਣ ਵਾਲੇ ਲੱਕੀ ਪਟਿਆਲ ਦਾ ਨਾਂ ਸਾਹਮਣੇ ਆਇਆ ਸੀ। ਦੋਵੇਂ ਗਿਰੋਹ ਇੱਕ ਦੂਜੇ ਦੇ ਵਿਰੋਧੀ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਬਾ ਸਾਹਿਬ ਦੀ ਮੂਰਤੀ ਤੋੜਣ ਦੇ ਮਾਮਲੇ 'ਚ CM ਮਾਨ ਦਾ ਐਕਸ਼ਨ
NEXT STORY