ਚੰਡੀਗੜ੍ਹ : ਮੋਹਾਲੀ ਦੇ ਸੈਕਟਰ-71 ਵਿਖੇ ਸ਼ਨੀਵਾਰ ਨੂੰ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐਸ. ਓ. ਆਈ. ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕਤਲ ਮਗਰੋਂ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਫੇਸਬੁੱਕ 'ਤੇ ਪੋਸਟ ਪਾ ਕੇ ਇਸ ਦੀ ਜ਼ਿੰਮੇਵਾਰੀ ਲਈ ਗਈ ਸੀ। ਬੰਬੀਹਾ ਗਰੁੱਪ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਵਿੱਕੀ ਮਿੱਡੂਖੇੜਾ ਦੇ ਕਤਲ ਬਾਰੇ ਫੇਸਬੁੱਕ 'ਤੇ ਪੋਸਟ ਪਾਈ ਗਈ ਹੈ, ਜਿਸ 'ਚ ਉਸ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ : ਡੀ. ਜੇ. 'ਤੇ ਅਰਧ ਨਗਨ ਹੋ ਕੇ ਨੱਚ ਰਹੇ ਨੌਜਵਾਨਾਂ ਦਾ ਘਟੀਆ ਕਾਰਾ, CCTV 'ਚ ਕੈਦ ਹੋਈ ਹੁੱਲੜਬਾਜ਼ੀ (ਤਸਵੀਰਾਂ)
ਲਾਰੈਂਸ ਬਿਸ਼ਨੋਈ ਗਰੁੱਪ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਲਿਖਿਆ ਹੈ ਕਿ ਵਿੱਕੀ ਮਿੱਡੂਖੇੜਾ ਦੀ ਕਮੀ ਕਦੇ ਪੂਰੀ ਨਹੀਂ ਹੋਵੇਗੀ ਅਤੇ ਉਸ ਦਾ ਸਾਡੇ ਅਪਰਾਧਾਂ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਪੋਸਟ 'ਚ ਲਿਖਿਆ ਗਿਆ ਹੈ ਕਿ ਹੁਣ ਜ਼ਿਆਦਾ ਨਹੀਂ ਬੋਲਾਂਗੇ ਅਤੇ ਕਰ ਕੇ ਦਿਖਾਵਾਂਗੇ। ਜੋ ਵੀ ਵਿੱਕੀ ਮਿੱਡੂਖੇੜਾ ਦੀ ਮੌਤ ਦਾ ਜ਼ਿੰਮੇਵਾਰ ਹੈ, ਉਹ ਵੀ ਆਪਣੀ ਮੌਤ ਦੀ ਤਿਆਰੀ ਕਰ ਲਵੇ ਅਤੇ ਥੋੜ੍ਹੇ ਦਿਨਾਂ 'ਚ ਨਤੀਜਾ ਮਿਲ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਚੱਲਦੀ ਨੈਨੋ ਕਾਰ ਨੂੰ ਲੱਗੀ ਅੱਗ, ਵਾਲ-ਵਾਲ ਬਚਿਆ ਚਾਲਕ (ਤਸਵੀਰਾਂ)
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਮੋਹਾਲੀ ਦੇ ਸੈਕਟਰ-71 ਵਿਖੇ ਵਿੱਕੀ ਮਿੱਡੂਖੇੜਾ ਦਾ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦੋਂ ਉਹ ਇੱਥੇ ਇਕ ਪ੍ਰਾਪਰਟੀ ਡੀਲਰ ਨਾਲ ਮੁਲਾਕਾਤ ਤੋਂ ਬਾਅਦ ਆਪਣੀ ਕਾਰ ਵਿਚ ਬੈਠਣ ਲੱਗਾ ਸੀ।
ਇਹ ਵੀ ਪੜ੍ਹੋ : 'ਸਤੰਬਰ' ਮਹੀਨੇ ਬੁਲਾਇਆ ਜਾ ਸਕਦੈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਮਾਨਸੂਨ ਇਜਲਾਸ
ਇਸ ਦੌਰਾਨ ਹਮਲਾਵਰਾਂ ਨੇਵਿੱਕੀ ਮਿੱਡੂਖੇੜਾ ’ਤੇ ਅੰਨ੍ਹਵਾਹ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਖੂਨ ਨਾਲ ਲਥਪਥ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੋਕ ਇਨਸਾਫ਼ ਪਾਰਟੀ ਨੇ ਸ਼ਹਿਰੀ ਯੂਥ ਪ੍ਰਧਾਨ ਦਾਸੂਵਾਲੀਆਂ ਨੂੰ ਅਹੁਦੇ ਤੋਂ ਹਟਾਇਆ
NEXT STORY