ਖੰਨਾ (ਵਿਪਨ)- ਇਸ ਵੇਲੇ ਖੰਨਾ ਤੋਂ ਲੁਧਿਆਣ ਜਾਣ ਵਾਲੇ ਨੈਸ਼ਨਲ ਹਾਈਵੇ 'ਤੇ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਫੈਕਟਰੀ ਮਜ਼ਦੂਰਾਂ ਨਾਲ ਭਰੀ ਬੱਸ ਦੀ ਸਰੀਏ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ।
ਇਹ ਵੀ ਪੜ੍ਹੋ-FCI ਨੇ ਈ-ਨਿਲਾਮੀ ਰਾਹੀਂ 3.85 ਲੱਖ ਟਨ ਕਣਕ ਵੇਚੀ

ਇਸ ਹਾਦਸੇ 'ਚ ਔਰਤ ਦੀ ਦਰਦਨਾਕ ਮੌਤ ਹੋ ਗਈ ਹੈ ਜਦਕਿ 15 ਤੋਂ ਵੱਧ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ-ਗੋਦਰੇਜ਼ ਪ੍ਰਾਪਰਟੀਜ਼ ਨੇ ਖਰੀਦਿਆ ਸ਼ੋਅ ਮੈਨ ਰਾਜ ਕਪੂਰ ਦਾ ਬੰਗਲਾ, ਜਾਣੋ ਕੀ ਹੈ ਅੱਗੇ ਦਾ ਪਲਾਨ

ਪੁਲਸ ਬਚਾਅ ਕਾਰਜ 'ਚ ਲੱਗੀ ਹੋਈ ਹੈ। ਜ਼ਖਮੀਆਂ ਨੂੰ ਖੰਨਾ ਦੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਬੱਸ ਧਾਗੇ ਦੀ ਫੈਕਟਰੀ ਦੱਸੀ ਜਾ ਰਹੀ ਹੈ। ਜ਼ਖਮੀਆਂ 'ਚ ਜ਼ਿਆਦਾਤਰ ਫੈਕਟਰੀ 'ਚ ਕੰਮ ਕਰਨ ਵਾਲੀਆਂ ਔਰਤਾਂ ਹਨ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਉਥੇ ਮੌਜੂਦ ਲੋਕਾਂ ਦੀ ਮੰਜ਼ਰ ਦੇਖ ਕੇ ਰੂਹ ਕੰਬ ਗਈ।

ਇਹ ਵੀ ਪੜ੍ਹੋ-ਸੀਨੀਅਰ ਪ੍ਰੋਫੈਸ਼ਨਲਸ, IT ਸੈਕਟਰ ਦੇ ਲੋਕਾਂ ’ਤੇ ਲਟਕ ਸਕਦੀ ਹੈ ਛਾਂਟੀ ਦੀ ਤਲਵਾਰ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਹਲਕਾ ਅਟਾਰੀ ਤੋਂ ਸ਼ੁਰੂ
NEXT STORY