ਜਲੰਧਰ (ਸੋਨੂੰ)- ਜਲੰਧਰ ਵਿਚ ਇਕ ਪਾਰਟੀ ਦੌਰਾਨ ਚੱਲ ਡੀ. ਜੇ. 'ਤੇ ਹਥਿਆਰ ਲਹਿਰਾ ਕੇ ਨੱਚਣ ਵਾਲੇ ਵਿਅਕਤੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਮਗਰੋਂ ਜਦੋਂ ਪੁਲਸ ਉਕਤ ਵਿਅਕਤੀ ਨੂੰ ਫੜਨ ਗਈ ਤਾਂ ਮੁਲਜ਼ਮ ਨੇ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਹੀ ਉਕਤ ਵਿਅਕਤੀ ਦੀ ਇਕ ਪਾਰਟੀ ਦੌਰਾਨ ਹਥਿਆਰ ਲਹਿਰਾ ਕੇ ਨੱਚਣ ਦੀ ਵੀਡੀਓ ਵਾਇਰਲ ਹੋਈ ਸੀ। ਉਸ 'ਤੇ ਐਕਸ਼ਨ ਲੈਂਦੇ ਹੋਏ ਥਾਣਾ ਰਾਮਾਮੰਡੀ ਦੀ ਪੁਲਸ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਫੜਨ ਲਈ ਗਈ ਸੀ। ਪੁਲਸ ਨੂੰ ਵੇਖ ਕੇ ਮੁਲਜ਼ਮ ਭੱਜ ਗਿਆ ਅਤੇ ਉਸ ਨੇ ਛੱਤ ਤੋਂ ਛਾਲ ਮਾਰ ਦਿੱਤੀ। ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਟ੍ਰੈਵਲ ਏਜੰਟ ਦੀ ਗੱਡੀ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਹੁਣ 5 ਦੀ ਜਗ੍ਹਾ ਮੰਗੀ ਢਾਈ ਕਰੋੜ ਦੀ ਫਿਰੌਤੀ
ਠੀਕ ਹੋਣ ਮਗਰੋਂ ਪੁਲਸ ਮੁਲਜ਼ਮ ਦੀ ਗ੍ਰਿਫ਼ਤਾਰੀ ਵਿਖਾ ਕੇ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਵੇਗੀ। ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਵਿਅਕਤੀ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਇਆ ਸੀ।
ਇਹ ਵੀ ਪੜ੍ਹੋ : ਧੁੰਦ ਕਾਰਨ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ, BSF ਦੇ ਲੈਫਟੀਨੈਂਟ ਕਰਨਲ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬਹੁ-ਕਰੋੜੀ ਡਰੱਗ ਰੈਕਟ ਮਾਮਲਾ, ਅਮਰਿੰਦਰ ਸਿੰਘ ਬਿੱਟੂ ਅਤੇ ਜਗਤਾਰ ਸਿੰਘ ਜੱਗੀ ਚਹਿਲ ਤੋਂ ਪੁੱਛਗਿੱਛ
NEXT STORY