ਲੁਧਿਆਣਾ (ਸੰਨੀ) : ਸ਼ਹਿਰ ਦੇ ਫਿਰੋਜ਼ਪੁਰ ਰੋਡ ਵਿਖੇ ਡਰਾਈਵਿੰਗ ਦੌਰਾਨ ਮੋਬਾਈਲ ਫੋਨ ਸੁਣਨਾ ਇਕ ਲੇਡੀ ਪੁਲਸ ਮੁਲਾਜ਼ਮ ਨੂੰ ਮਹਿੰਗਾ ਪੈ ਪਿਆ। ਮਹਿਲਾ ਪੁਲਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਟ੍ਰੈਫਿਕ ਪੁਲਸ ਦੇ ਅਧਿਕਾਰੀਆਂ ਵਲੋਂ ਉਸ ਦਾ ਚਲਾਨ ਕਰ ਦਿੱਤਾ ਗਿਆ ਹੈ। ਉਕਤ ਔਰਤ ਮੁਲਾਜ਼ਮ ਦੀ ਵੀਡੀਓ ਸਕੂਟੀ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ ’ਤੇ ਵਾਇਰਲ ਹੋਈ ਸੀ, ਜਿਸ ਨੂੰ ਬਹੁਤ ਸਾਰੇ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਸ਼ੇਅਰ ਵੀ ਕੀਤਾ ਸੀ।
ਇਹ ਵੀ ਪੜ੍ਹੋ : Big Breaking: ਪੰਜਾਬ 'ਚ ਕਬੱਡੀ ਖਿਡਾਰੀ ਨੂੰ ਸ਼ਰੇਆਮ ਮਾਰ'ਤੀਆਂ ਗੋਲ਼ੀਆਂ
ਪੁਲਸ ਵਿਭਾਗ ਦੇ ਉੱਚ ਅਧਿਕਾਰੀਆਂ ਕੋਲ ਜਦੋਂ ਉਕਤ ਵੀਡੀਓ ਪੁੱਜੀ ਤਾਂ ਇਸ ਦਾ ਨੋਟਿਸ ਲੈਂਦੇ ਹੋਏ ਮਹਿਲਾ ਪੁਲਸ ਮੁਲਾਜ਼ਮ ਦਾ ਚਲਾਨ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਨਿਯਮ ਸਾਰਿਆਂ ਲਈ ਬਰਾਬਰ ਹਨ। ਕਿਸੇ ਨਾਲ ਕੋਈ ਪੱਖਪਾਤ ਜਾਂ ਲਿਹਾਜ ਨਹੀਂ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੌਲਦਾਰ ਤੇ ਸਬ-ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ 4 ਮੁਲਜ਼ਮ ਕਾਬੂ
NEXT STORY