ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਵਿਚ ਆਉਂਦੇ-ਜਾਂਦੇ ਰਾਹਗੀਰਾਂ ਤੋਂ ਮੋਬਾਈਲ ਫੋਨ, ਔਰਤਾਂ ਤੋਂ ਪਰਸ ਅਤੇ ਮੋਬਾਈਲ ਖੋਹਣ, ਸਕੂਟਰਾਂ ਤੇ ਮੋਟਰਸਾਈਕਲਾਂ ’ਤੇ ਜਾ ਰਹੇ ਲੋਕਾਂ ਦੀਆਂ ਜੇਬਾਂ ਖਿੱਚ ਕੇ ਪਰਸ ਅਤੇ ਪੈਸੇ ਖੋਹ ਲਿਜਾਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕਾਂ ’ਚ ਇਨ੍ਹਾਂ ਲੁਟੇਰਿਆਂ ਨੂੰ ਲੈ ਕੇ ਭਾਰੀ ਡਰ ਬਣਿਆ ਹੋਇਆ ਹੈ। ਅਜਿਹੀ ਹੀ ਇਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਘਟਨਾ ਡਾ. ਸੇਠੀ ਦੇ ਕਲੀਨਿਕ ਨੇੜੇ ਵਾਪਰੀ, ਜਿੱਥੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਲੁਟੇਰੇ ਪੈਦਲ ਜਾ ਰਹੀ ਇਕ ਔਰਤ ਦਾ ਪਰਸ ਖੋਹ ਕੇ ਲੈ ਗਏ।\
ਇਹ ਵੀ ਪੜ੍ਹੋ : ਲੁਟੇਰਿਆਂ ਵੱਲੋਂ ਜੇਬ ਖਿੱਚਣ ਕਾਰਨ ਸਕੂਟਰ ਤੋਂ ਡਿੱਗਿਆ ਵਿਅਕਤੀ, ਮੌਤ
ਜਾਣਕਾਰੀ ਮੁਤਾਬਕ, ਜਿਵੇਂ ਹੀ ਇਕ ਲੜਕਾ ਇਨ੍ਹਾਂ ਲੁਟੇਰਿਆਂ ਨੂੰ ਫੜਨ ਲਈ ਅੱਗੇ ਆਉਂਦਾ ਹੈ ਤਾਂ ਲੁਟੇਰੇ ਉਸ ਲੜਕੇ ਨੂੰ ਧੱਕਾ ਮਾਰ ਕੇ ਡੇਗ ਦਿੰਦੇ ਹਨ ਅਤੇ ਫਰਾਰ ਹੋ ਜਾਂਦੇ ਹਨ। ਔਰਤਾਂ ਵੱਲੋਂ ਰੌਲਾ ਪਾਉਣ ’ਤੇ ਸਨੈਚਿੰਗ ਦੀ ਇਸ ਘਟਨਾ ਦਾ ਪਤਾ ਚੱਲਦੇ ਹੀ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਆ ਗਏ ਪਰ ਉਦੋਂ ਤੱਕ ਲੁਟੇਰੇ ਉਥੋਂ ਫਰਾਰ ਹੋ ਚੁੱਕੇ ਸਨ। ਲੁੱਟ ਦੀ ਇਹ ਸਾਰੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ। ਫਿਰੋਜ਼ਪੁਰ ਵਾਸੀਆਂ ਨੇ ਮੰਗ ਕੀਤੀ ਕਿ ਪੁਲਸ ਵੱਲੋਂ ਇਨ੍ਹਾਂ ਸਨੈਚਿੰਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖਤ ਪ੍ਰਬੰਧ ਕੀਤੇ ਜਾਣ ਅਤੇ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰੋਂ ਬਾਹਰ ਖੇਡਣ ਲਈ ਗਿਆ 12 ਸਾਲਾਂ ਦਾ ਬੱਚਾ ਹੋਇਆ ਲਾਪਤਾ
NEXT STORY