ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਸ਼ਹਿਰ ਦੇ ਕੰਬੋਜ ਨਗਰ ਬਾਂਸੀ ਗੇਟ ਏਰੀਆ ’ਚ ਬੀਤੀ 3 ਸਤੰਬਰ ਦੀ ਦੁਪਹਿਰ ਨੂੰ ਹੋਏ ਤੀਹਰੇ ਕਤਲ ਕਾਂਡ ’ਚ ਹਥਿਆਰਾਂ ਨਾਲ ਲੈਸ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਫਿਲਮੀ ਅੰਦਾਜ਼ ’ਚ ਕਾਰ ਨੂੰ ਘੇਰ ਕੇ ਕਾਰ ’ਚ ਜਾ ਰਹੇ ਪਰਿਵਾਰ ਦੇ 5 ਮੈਂਬਰਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸੀ। ਹੱਥਾਂ ’ਚ ਪਿਸਤੌਲ ਲਹਿਰਾਉਂਦੇ ਫਰਾਰ ਹੋਏ ਕਾਤਲਂ ਨੇ ਉਸੇ ਫਿਲਮੀ ਸਟਾਈਲ ’ਚ ਪੁਲਸ ਤੋਂ ਬਚਣ ਲਈ ਗੱਡੀਆਂ ਨੂੰ ਟੱਕਰ ਮਾਰਦੇ ਹੋਏ ਆਪਣੀ ਇਨੋਵਾ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਉਸੇ ਕਾਬਲੀਅਤ ਅਤੇ ਸੂਝਬੂਝ ਨਾਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਦੀ ਟੀਮ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਸ ਦੇ ਸਹਿਯੋਗ ਨਾਲ ਕਾਰਵਾਈ ਕਰਦੇ ਹੋਏ ਇਨ੍ਹਾਂ ਸ਼ੂਟਰਾਂ ਨੂੰ ਫੜਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਜਿਸ ਦਿਨ ਤੋਂ ਫਿਰੋਜ਼ਪੁਰ ਸ਼ਹਿਰ ’ਚ ਇਹ ਕਤਲੇਆਮ ਹੋਇਆ ਹੈ, ਉਦੋਂ ਤੋਂ ਫਿਰੋਜ਼ਪੁਰ ਪੁਲਸ ਦੇ ਉੱਚ ਅਧਿਕਾਰੀ ਇਨ੍ਹਾਂ ਸ਼ੂਟਰਾਂ ਨੂੰ ਫੜਨ ਲਈ ਦਿਨ-ਰਾਤ ਇਕ ਕਰਦੇ ਜੁਟੇ ਰਹੇ ਅਤੇ ਇਨ੍ਹਾਂ ਲੁਟੇਰਿਆਂ ਬਾਰੇ ਗੁਪਤ ਸੂਚਨਾ ਦੇ ਆਧਾਰ ’ਤੇ ਜਾਣਕਾਰੀ ਇਕੱਠੀ ਕਰਨ ਅਤੇ ਤਕਨੀਕੀ ਸਰੋਤਾਂ ਰਾਹੀਂ ਇਨ੍ਹਾਂ ਦੀ ਭਾਲ ਜਾਰੀ ਰੱਖੀ। ਇਸ ਕਤਲੇਆਮ ਦੇ ਦੋਸ਼ੀਆਂ ਨੂੰ ਫੜਨ ਲਈ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਖ਼ੁਦ ਪਲ-ਪਲ ਜਾਣਕਾਰੀ ਹਾਸਲ ਕਰਦੇ ਰਹੇ ਅਤੇ ਆਖਰਕਾਰ ਪੁਲਸ ਨੂੰ ਇਨ੍ਹਾਂ ਸ਼ੂਟਰਾਂ ਨੂੰ ਫੜਨ ’ਚ ਸਫਲਤਾ ਮਿਲੀ।
ਇਹ ਵੀ ਪੜ੍ਹੋ- ਬੱਸਾਂ 'ਚ ਘੁੰਮਣਾ ਹੋਇਆ ਮਹਿੰਗਾ, ਹੁਣ ਸਫ਼ਰ ਕਰਨ ਲਈ ਖ਼ਰਚਣੇ ਪੈਣਗੇ ਵਾਧੂ ਪੈਸੇ
ਇਸ ਕਾਰਵਾਈ ’ਚ ਫਿਰੋਜ਼ਪੁਰ ਪੁਲਸ ਨੇ ਵੀ ਵੱਡੀ ਭੂਮਿਕਾ ਨਿਭਾਈ ਹੈ। ਮਹਾਰਾਸ਼ਟਰ ਪੁਲਸ ਵੱਲੋਂ ਜਾਰੀ ਕੀਤੀ ਗਈ ਵੀਡੀਓ ਅਨੁਸਾਰ ਜਦੋਂ ਗਠਿਤ ਕੀਤੀ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ, ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਸ ਦੀਆਂ ਟੀਮਾਂ ਨੂੰ ਇਸ ਗੱਲ ਦਾ ਪਤਾ ਲੱਗਾ ਕਿ ਫਿਰੋਜ਼ਪੁਰ ’ਚ ਕਤਲੇਆਮ ਕਰਨ ਤੋਂ ਬਾਅਦ ਇਹ ਸਾਰੇ ਸ਼ੂਟਰ ਮਹਾਰਾਸ਼ਟਰ ਨੰਬਰ ਦੀ ਇਕ ਇਨੋਵਾ ਗੱਡੀ ’ਚ ਜਾ ਰਹੇ ਹਨ ਤਾਂ ਉਨ੍ਹਾਂ ਇਕ ਯੋਜਨਾ ਤਹਿਤ ਰਸਤੇ ’ਤੇ ਇਕ ਐਂਬੂਲੈਂਸ ਖੜ੍ਹੀ ਕਰ ਦਿੱਤੀ ਅਤੇ ਰਸਤੇ ਨੂੰ ਬਲਾਕ ਕਰ ਦਿੱਤਾ। ਐਂਬੂਲੈਂਸ ਖੜ੍ਹੀ ਹੋਣ ਕਾਰਨ ਉਥੇ ਦੇਖਦੇ ਹੀ ਦੇਖਦੇ ਵਾਹਨਾਂ ਦਾ ਜਮਾਵੜਾ ਲੱਗ ਗਿਆ ਅਤੇ ਉਨ੍ਹਾਂ ਵਾਹਨਾਂ ’ਚ ਇਨ੍ਹਾਂ ਸ਼ੂਟਰਾਂ ਦੀ ਇਨੋਵਾ ਕਾਰ ਵੀ ਫਸ ਗਈ।
ਪੁਲਸ ਨੇ ਜਿਵੇਂ ਹੀ ਇਨ੍ਹਾਂ ਸ਼ੂਟਰਾਂ ਨੂੰ ਫੜਨ ਲਈ ਕਾਰਵਾਈ ਸ਼ੁਰੂ ਕੀਤੀ ਤਾਂ ਇਨ੍ਹਾਂ ਨੇ ਆਪਣੀ ਇਨੋਵਾ ਕਾਰ ਭਜਾ ਲਈ ਅਤੇ ਅੱਗੇ-ਪਿੱਛੇ ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰਦੇ ਹੋਏ ਫਿਲਮੀ ਅੰਦਾਜ਼ ’ਚ ਆਪਣੀ ਕਾਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਅੱਗੇ ਐਂਬੂਲੈਂਸ ਖੜ੍ਹੀ ਹੋਣ ਕਾਰਨ ਉਹ ਕਾਮਯਾਬ ਨਹੀਂ ਹੋ ਸਕੇ ਅਤੇ ਫੋਰਸ ਵੱਲੋਂ ਬੰਦੂਕਾਂ ਤਾਣਦੇ ਹੋਏ ਇਨੋਵਾ ਕਾਰ ਨੂੰ ਘੇਰ ਲਿਆ ਅਤੇ ਸਾਰਿਆਂ ਨੂੰ ਬਾਹਰ ਨਿਕਲਣ ਲਈ ਕਿਹਾ। ਜਦੋਂ ਸ਼ੂਟਰ ਬਾਹਰ ਨਾ ਆਏ ਤਾਂ ਸੁਰੱਖਿਆ ਟੀਮਾਂ ਦੇ ਜਵਾਨਾਂ ਨੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਇਨ੍ਹਾਂ ਸ਼ੂਟਰਾਂ ਨੂੰ ਬਾਹਰ ਕੱਢ ਕੇ ਹਿਰਾਸਤ ’ਚ ਲਿਆ।
ਇਹ ਵੀ ਪੜ੍ਹੋ- ਤੀਹਰੇ ਕਤਲਕਾਂਡ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ; ਸਾਂਝੇ ਆਪਰੇਸ਼ਨ ਦੌਰਾਨ 6 ਸ਼ੂਟਰ ਕੀਤੇ ਗ੍ਰਿਫ਼ਤਾਰ
ਦੱਸਿਆ ਜਾਂਦਾ ਹੈ ਕਿ ਫੜੇ ਗਏ ਇਨ੍ਹਾਂ ਸ਼ੂਟਰਾਂ ਤੋਂ ਪੁਲਸ ਨੂੰ ਮਿਲੇ ਮੋਬਾਈਲ ਆਦਿ ਤੋਂ ਬਹੁਤ ਸਾਰੀਆਂ ਜਾਣਕਾਰੀਆਂ ਮਿਲ ਰਹੀਆਂ ਹਨ ਅਤੇ ਵਿਦੇਸ਼ ਵਿਚ ਰਹਿੰਦੇ ਇਸ ਕਤਲ ਦੇ ਮਾਸਟਰਮਾਈਂਡ ਆਸ਼ੀਸ਼ ਚੋਪੜਾ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਡੇ ਪੱਧਰ ’ਤੇ ਯਤਨ ਕਰ ਰਹੀ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਇਨ੍ਹਾਂ ਸ਼ੂਟਰਾਂ ਤੋਂ ਪੁੱਛਗਿੱਛ ਦੌਰਾਨ ਕਾਫੀ ਅਹਿਮ ਜਾਣਕਾਰੀਆਂ ਮਿਲ ਰਹੀਆਂ ਹਨ। ਇਨ੍ਹਾਂ ਸ਼ੂਟਰਾਂ ਨੂੰ ਇਨੋਵਾ ਕਾਰ ਕਿਸ ਨੇ ਮੁਹੱਈਆ ਕਰਵਾਈ ? ਹਥਿਆਰ ਕਿਸ ਨੇ ਮੁਹੱਈਆ ਕਰਵਾਏ ਅਤੇ ਕਤਲ ਕਰਨ ਤੋਂ ਬਾਅਦ ਇਹ ਸ਼ੂਟਰ ਮਹਾਰਾਸ਼ਟਰ ਕਿਵੇਂ ਪਹੁੰਚੇ ? ਇਸ ਦਾ ਪਤਾ ਲਾਉਣ ਲਈ ਪੁਲਸ ਵੱਲੋਂ ਇਨ੍ਹਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ’ਚ ਪੁਲਸ ਦੇ ਹੱਥ ਹੋਰ ਵੀ ਕਈ ਚੀਜ਼ਾਂ ਲੱਗਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਵਿਦੇਸ਼ ਜਾਣ ਦੇ ਸੁਫ਼ਨੇ ਨੇ ਪਵਾਇਆ ਵੱਡਾ ਘਾਟਾ, ਠੱਗ ਏਜੰਟ ਨੇ ਬਿਨਾ ਵੀਜ਼ਾ ਲਵਾਏ ਡਕਾਰ ਲਿਆ ਕਰੋੜ ਰੁਪਈਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ ਜਾਣ ਦੇ ਸੁਫ਼ਨੇ ਨੇ ਪਵਾਇਆ ਵੱਡਾ ਘਾਟਾ, ਠੱਗ ਏਜੰਟ ਨੇ ਬਿਨਾ ਵੀਜ਼ਾ ਲਵਾਏ ਡਕਾਰ ਲਿਆ ਕਰੋੜ ਰੁਪਈਆ
NEXT STORY