ਪਾਇਲ (ਵਿਨਾਇਕ) - ਪਾਇਲ ਪੁਲਸ ਨੇ ਥਾਣਾ ਪਾਇਲ ਦੇ ਇਕ ਪਿੰਡ ਦੀ ਰਹਿਣ ਵਾਲੀ ਵਿਆਹੁਤਾ ਔਰਤ ਦੇ ਪਤੀ ਦੀ ਸ਼ਿਕਾਇਤ ’ਤੇ ਉਸਦੀ ਪਤਨੀ ਦੀਆ ਅਸ਼ਲੀਲ ਫੋਟੋਆਂ ਅਤੇ ਵੀਡੀਓਜ਼ ਬਣਾ ਕੇ ਅਪਲੋਡ ਕਰਨ, ਲੋਕਾਂ ਨਾਲ ਸ਼ੇਅਰ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ, ਬਿਨਾਂ ਇਜਾਜ਼ਤ ਪ੍ਰੋਫਾਈਲ ਫੋਟੋ ਲਾਉਣ ਅਤੇ ਵਾਇਸ ਮੈਸੇਜ ਭੇਜ ਕੇ ਗਲਤ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ਹੇਠ ਪ੍ਰਗਟ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਨਾਗਰੀ, ਨੇੜੇ ਮਹਿਲਾ ਚੌਕ ਜ਼ਿਲਾ ਸੰਗਰੂਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ 'ਤੇ ਡਿੱਗਿਆ ਦੁੱਖ ਦਾ ਪਹਾੜ, ਜੀਜੇ ਦੀ ਸੜਕ ਹਾਦਸੇ 'ਚ ਮੌਤ
ਪੀੜਤਾ ਦੇ ਪਤੀ ਨੇ ਅਕਤੂਬਰ 2023 ਵਿਚ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ 22. 10. 2023 ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਮੋਬਾਇਲ ਨੰਬਰ ਰਾਹੀਂ ਉਸ ਦੀ ਪਤਨੀ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾ ਕੇ ਅਪਲੋਡ ਅਤੇ ਹੋਰ ਲੋਕਾਂ ਨਾਲ ਸਾਂਝਾ ਕੀਤੀਆਂ ਸਨ। ਇਸ ਤੋਂ ਇਲਾਵਾ ਜਾਨੋਂ ਮਾਰਨ ਦੀਆ ਧਮਕੀਆਂ ਦਿੱਤੀਆਂ ਅਤੇ ਉਸ ਦੀ ਇਜਾਜ਼ਤ ਤੋਂ ਬਿਨਾਂ ਪ੍ਰੋਫਾਈਲ ਫੋਟੋ ਲਾਈ ਹੋਈ ਹੈ।
ਪੀੜਤਾ ਦੇ ਪਤੀ ਨੇ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਪ੍ਰਗਟ ਸਿੰਘ ਨੇ ਉਸ ਨੂੰ ਵ੍ਹਟਸਐਪ ’ਤੇ ਵਾਇਸ ਮੈਸੇਜ ਭੇਜ ਕੇ ਗਲਤ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ। ਇਸ ਲਈ ਉਸ ਨੂੰ ਸ਼ੱਕ ਹੈ ਕਿ ਉਕਤ ਹਰਕਤ ਵੀ ਮੁਲਜ਼ਮ ਪ੍ਰਗਟ ਸਿੰਘ ਵਲੋਂ ਹੀ ਕੀਤੀ ਗਈ ਹੈ। ਇਸ ਕੇਸ ਦੀ ਅਗਲੇਰੀ ਜਾਂਚ ਦੋਰਾਹਾ ਥਾਣੇ ਦੇ ਐੱਸ. ਐੱਚ. ਓ. ਇੰਸ. ਰੋਹਿਤ ਸ਼ਰਮਾ ਕਰ ਰਹੇ ਹਨ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ: 111 ਸਾਲਾ ਔਰਤ ਨੇ ਪੋਲਿੰਗ ਬੂਥ 'ਤੇ ਜਾ ਕੇ ਪਾਈ ਵੋਟ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਲੁਧਿਆਣਾ ਦਿਹਾਤੀ ਪੁਲਸ ਨੇ ਇਕ ਐੱਨ. ਆਰ. ਆਈ. ਲੜਕੀ ਦੀਆਂ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓਜ਼ ਉਸਦੀਆਂ ਭੈਣਾਂ ਅਤੇ ਸਹੇਲੀਆਂ ਨੂੰ ਭੇਜਣ ਅਤੇ ਉਸਦਾ ਜਿਣਸੀ ਸ਼ੋਸ਼ਣ ਕਰਨ ਦੇ ਦੋਸ਼ਾਂ ਤਹਿਤ ਪਿੰਡ ਰਾਮਪੁਰ ਥਾਣਾ ਦੋਰਾਹਾ ਦੇ ਵਾਸੀ ਤਰੁਣ ਕੁਮਾਰ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਖੰਨਾ ਪੁਲਸ ਨੇ ਜਲੰਧਰ ਦੇ ਪਿੰਡ ਕਿੰਗਰਾ ਦੇ ਰਹਿਣ ਵਾਲੇ ਜਗਦੀਪ ਸਿੰਘ ਖਿਲਾਫ ਇਕ ਵਿਆਹੁਤਾ ਔਰਤ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ’ਤੇ ਅਪਲੋਡ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਗਰਸ ਛੱਡ ਭਾਜਪਾ 'ਚ ਜਾਣ ਵਾਲੇ ਚੌਧਰੀ ਪਰਿਵਾਰ 'ਤੇ ਸਾਬਕਾ CM ਚੰਨੀ ਨੇ ਵਿਨ੍ਹਿਆ ਨਿਸ਼ਾਨਾ, ਕਿਹਾ- 'ਅੱਜ ਤਾਂ...'
NEXT STORY