ਜਲਾਲਾਬਾਦ (ਸੁਨੀਲ ਨਾਗਪਾਲ) - ਜਲਾਲਾਬਾਦ ਦੇ ਜੀਵਾ ਰਾਈ ਪਿੰਡ ਦੇ ਨੇੜੇ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਵਲੋਂ ਸਰਕਾਰੀ ਬੱਸਾਂ ਖੜ੍ਹੀਆਂ ਕਰ ਹਾਈਵੇਅ ’ਤੇ ਲੱਗਾ ਜਾਮ ਲਗਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਰਮਚਾਰੀਆਂ ਵਲੋਂ ਲਾਏ ਗਏ ਸੜਕ ਜਾਮ ਕਰਨ ਦੀ ਸੂਚਨਾ ਮਿਲਣ ’ਤੇ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਉਕਤ ਸਥਾਨ ’ਤੇ ਪਹੁੰਚ ਗਏ। ਕਰਮਚਾਰੀਆਂ ਵਲੋਂ ਇਹ ਜਾਮ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਸ਼ਰੇਆਮ ਗੁੰਡਾਗਰਦੀ ਕਰਨ ਦੇ ਰੋਸ ’ਚ ਲਾਇਆ ਗਿਆ ਹੈ, ਜਿਸ ਦੀ ਮੌਕੇ ’ਤੇ ਮੌਜੂਦ ਕਈ ਲੋਕਾਂ ਵਲੋਂ ਵੀਡੀਓ ਵੀ ਬਣਾਈ ਗਈ। ਨੌਜਵਾਨਾਂ ਵਲੋਂ ਕੀਤੀ ਜਾ ਰਹੀ ਸ਼ਰੇਆਮ ਗੁੰਡਾਗਰਦੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੇ ਜਾਮ ’ਚ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਵੀ ਪਹੁੰਚ ਗਏ, ਜਿਨ੍ਹਾਂ ਨੇ ਮਾਮਲੇ ਦੀ ਜਾਣਕਾਰੀ ਲੈਂਦੇ ਹੋਏ ਉਸ ਮਸਲੇ ਨੂੰ ਸੁਲਝਾਉਣ ਦੇ ਹੁਕਮ ਦਿੱਤੇ।
ਵਾਇਰਲ ਹੋਈ ਵੀਡੀਓ ’ਦੇ ਆਧਾਰ ’ਤੇ ਪੱਤਾ ਲੱਗਾ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਓਵਰਟੇਕ ਕਰਨ ਦੇ ਸਬੰਧ ’ਚ ਪੰਜਾਬ ਰੋਡਵੇਜ਼ ਦੇ ਡਰਾਇਵਰ ਨੂੰ ਗਾਲ੍ਹਾਂ ਕੱਢੀਆਂ। ਗਾਲ੍ਹਾਂ ਕੱਢਣ ਤੋਂ ਬਾਅਦ ਉਕਤ ਨੌਜਵਾਨਾਂ ਨੇ ਡਰਾਇਵਰ ’ਤੇ ਪਿਸਤੌਲ ਤਾਣ ਦਿੱਤੀ ਅਤੇ ਚਾਰੇ ਪਾਸੇ ਗੁੰਡਾਦਰਦੀ ਵਾਲਾ ਮਾਹੌਲ ਬਣਾ ਦਿੱਤਾ।
ਸੰਗਰੂਰ: ਮੀਂਹ ਕਾਰਨ ਡਿੱਗੀ ਘਰ ਦੀ ਛੱਤ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ (ਵੀਡੀਓ)
NEXT STORY