ਨਾਭਾ : ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਖ਼ਿਲਾਫ਼ ਲਿਆਂਦੇ ਮਤੇ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਨਹੀਂ ਫੜਿਆ ਹੈ ਅਤੇ ਸਿਰਫ ਡਰਾਮਾ ਕੀਤਾ ਜਾ ਰਿਹਾ ਹੈ। ਬੇਅਦਬੀ ਨੂੰ ਲੈ ਕੇ ਸਭ ਤੋਂ ਪਹਿਲਾਂ ਵਿਧਾਨ ਸਭਾ ਵਿਚ ਮਤਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਿਆਂਦਾ ਗਿਆ ਸੀ। ਸੁਖਬੀਰ ਨੇ ਕਿਹਾ ਕਿ ਹੁਣ ਮੁਲਜ਼ਮਾਂ ਨੂੰ ਫੜਨ ਦੀ ਬਜਾਏ ਸਿਰਫ ਸਿਆਸਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ
ਦੱਸਣਯੋਗ ਹੈ ਕਿ ਅੱਜ ਸਰਬਸੰਮਤੀ ਨਾਲ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ’ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਉਹ ਸਾਰੇ ਹਿੱਸੇਦਾਰਾਂ ਨਾਲ ਬਿੱਲ ਦੇ ਉਪਬੰਧਾਂ 'ਤੇ ਚਰਚਾ ਕੀਤੀ ਜਾ ਸਕੇ। ਸਿਲੈਕਟ ਕਮੇਟੀ ’ਚ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਸਦਨ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨ ਪੇਸ਼ ਕੀਤੇ ਗਏ ਬੇਅਦਬੀ-ਰੋਕੂ ਬਿੱਲ 'ਤੇ ਅੱਜ ਲੰਮੀ ਬਹਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਸਿਲੈਕਟ ਕਮੇਟੀ ਇਸ ਬਹੁਤ ਹੀ ਭਾਵਨਾਤਮਕ ਮੁੱਦੇ 'ਤੇ ਜਨਤਾ ਤੋਂ ਪ੍ਰਾਪਤ ਸੁਝਾਵਾਂ ਨੂੰ ਵੱਧ ਤੋਂ ਵੱਧ ਛੇ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰੇਗੀ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਪੁਆੜਾ, ਖ਼ਬਰ ਪੜ੍ਹ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 16,17,18 ਤੇ 19 ਜੁਲਾਈ ਨੂੰ ਲੈ ਕੇ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਨੇ ਜਾਰੀ ਕੀਤਾ ALERT
NEXT STORY