ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਜਿੱਥੇ ਗਾਇਕਾਂ-ਕਲਾਕਾਰਾਂ 'ਤੇ ਦਾਅ ਲਾ ਰਹੀਆਂ ਹਨ, ਉੱਥੇ ਹੀ ਚੋਣਾਂ ਲੜਨ ਵਾਲਿਆਂ 'ਚ ਸ਼ਾਮਲ ਸਾਬਕਾ ਅਧਿਕਾਰੀਆਂ ਦੀ ਗਿਣਤੀ 'ਚ ਵੀ ਵਾਧਾ ਹੋ ਸਕਦਾ ਹੈ। ਇਸ 'ਚ ਜੇਕਰ ਹਲਕਾ ਗਿੱਲ ਦੀ ਗੱਲ ਕਰੀਏ ਤਾਂ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਡੀ. ਸੀ. ਮੋਗਾ ਤੋਂ ਅਸਤੀਫ਼ਾ ਦੇ ਕੇ ਚੋਣਾਂ ਲੜ ਰਹੇ ਸਨ ਅਤੇ ਹੁਣ ਕਾਂਗਰਸ ਵਲੋਂ ਇਕ ਵਾਰ ਫਿਰ ਉਨ੍ਹਾਂ ਨੂੰ ਟਿਕਟ ਮਿਲਣਾ ਤੈਅ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਬਾਰੇ 'ਕੈਪਟਨ' ਦਾ ਵੱਡਾ ਖ਼ੁਲਾਸਾ, 'ਮੈਨੂੰ ਆਇਆ ਸੀ ਇਮਰਾਨ ਖਾਨ ਦਾ ਮੈਸਜ'
ਉਨ੍ਹਾਂ ਦੇ ਮੁਕਾਬਲੇ ਅਕਾਲੀ ਦਲ ਨੇ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਆਮ ਆਦਮੀ ਪਾਰਟੀ ਵੱਲੋਂ ਪਿਛਲੀ ਵਾਰ ਚੋਣਾਂ ਲੜਨ ਵਾਲੇ ਜੀਵਨ ਸਿੰਘ ਸੰਗੋਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ ਪਰ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਇਕੱਲੇ ਚੋਣਾਂ ਲੜਨ ਜਾ ਰਹੀ ਭਾਜਪਾ ਵੱਲੋਂ ਅਜੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਢੀਂਡਸਾ ਧੜੇ ਵਿਚਕਾਰ ਸੀਟਾਂ ਦੀ ਵੰਡ ਦੀ ਪ੍ਰਕਿਰਿਆ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸੀਟ 'ਤੇ ਭਾਜਪਾ ਵੱਲੋਂ ਸਾਬਕਾ ਆਈ. ਏ. ਐੱਸ. ਅਧਿਕਾਰੀ ਐੱਸ. ਆਰ. ਉਮੀਦਵਾਰ ਹੋ ਸਕਦੇ ਹਨ।
ਇਹ ਵੀ ਪੜ੍ਹੋ : ਕਲਯੁਗੀ ਪਿਓ ਨੇ ਪਵਿੱਤਰ ਰਿਸ਼ਤੇ ਨੂੰ ਲਾਇਆ ਕਲੰਕ, ਧੀ ਨਾਲ ਇਤਰਾਜ਼ਯੋਗ ਹਾਲਤ 'ਚ ਫੜ੍ਹਿਆ ਗਿਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
100 ਦਿਨਾਂ ਦਾ ਰਿਪੋਰਟ ਕਾਰਡ ਦਿਖਾ ਕੇ ਕਾਂਗਰਸ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ: ਭਗਵੰਤ ਮਾਨ
NEXT STORY