ਚੰਡੀਗੜ੍ਹ : ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰੇਗੀ। ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ ਅਤੇ ਹਰ ਵਾਅਦਾ ਨਿਭਾਇਆ ਜਾਵੇਗਾ। ਪੰਜਾਬ ਸਰਕਾਰ ਬੇਅਦਬੀ ਦੇ ਮਾਮਲੇ ਵਿਚ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੰਜਾਬ ਸਰਕਾਰ ਸੂਬੇ ਵਿਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇਗੀ। ਰਾਜਪਾਲ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
ਮੋਗਾ ’ਚ ਚਿੱਟੇ ਦਾ ਕਹਿਰ ਜਾਰੀ, ਓਵਰਡੋਜ਼ ਨਾਲ ਦੋ ਦਿਨਾਂ ਵਿਚ ਲਗਾਤਾਰ ਦੂਜੀ ਮੌਤ
NEXT STORY