ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਰ. ਡੀ. ਐੱਫ., ਮਾਰਕਿਟ ਫ਼ੀਸ ਅਤੇ ਐੱਨ. ਐੱਚ. ਆਰ. ਐੱਮ. ਫੰਡ ਦੇ ਮਾਮਲੇ 'ਤੇ ਵਿਸ਼ੇਸ਼ ਇਜਲਾਸ ਬੁਲਾਇਆ ਜਾ ਸਕਦਾ ਹੈ, ਜਿਸ ਦੌਰਾਨ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਸੁੱਟਿਆ ਇਕ ਹੋਰ ਡਰੋਨ
ਕੇਂਦਰ ਵੱਲੋਂ ਪੰਜਾਬ ਸਰਕਾਰ ਦੇ ਕਈ ਤਰ੍ਹਾਂ ਦੇ ਫੰਡ ਰੋਕੇ ਹੋਏ ਹਨ। ਅਜਿਹੇ 'ਚ ਪੰਜਾਬ ਸਰਕਾਰ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਇਸ ਲਈ ਆਉਣ ਵਾਲੇ ਦਿਨਾਂ 'ਚ ਮਾਨ ਸਰਕਾਰ ਇਸ ਮਾਮਲੇ 'ਤੇ ਵਿਧਾਨ ਸਭਾ ਇਜਲਾਸ 'ਚ ਚਰਚਾ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਸੁੱਟਿਆ ਇਕ ਹੋਰ ਡਰੋਨ
ਪੰਜਾਬ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਕੇਂਦਰ ਵੱਲੋਂ ਪੰਜਾਬ ਨੂੰ ਫੰਡ ਦੇਣ 'ਤੇ ਲਾਪਰਵਾਹੀ ਅਤੇ ਦੇਰੀ ਕੀਤੀ ਜਾ ਰਹੀ ਹੈ। ਇਸ ਲਈ ਪੰਜਾਬ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕਰਕੇ ਕੇਂਦਰ ਨੂੰ ਰੋਕੇ ਗਏ ਫੰਡ ਤੁਰੰਤ ਜਾਰੀ ਕਰਨ ਬਾਰੇ ਲਿਖਿਆ ਜਾ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਜੀਲੈਂਸ ਦੀ ਰਡਾਰ 'ਤੇ ਸਾਬਕਾ CM ਚੰਨੀ, ਹੁਣ ਇਸ ਮਾਮਲੇ ਨੂੰ ਲੈ ਕੇ ਵਧ ਸਕਦੀਆਂ ਨੇ ਮੁਸ਼ਕਿਲਾਂ
NEXT STORY