ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗਲਿਆਰਾ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ ਕੀਤਾ ਗਿਆ। ਇਥੇ ਕੋਈ ਵੀ ਮੀਟ, ਸ਼ਰਾਬ, ਤਬਾਕੂ ਆਦਿ ਦੀ ਦੁਕਾਨ ਨਹੀਂ ਖੋਲ੍ਹੀ ਜਾ ਸਕੇਗੀ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਅੰਮ੍ਰਿਤਸਰ ਸਾਹਿਬ ਦਾ ਗਲਿਆਰਾ ਪਹਿਲਾਂ ਹੀ ਪਵਿੱਤਰ ਹੈ ਪਰ ਅਜੇ ਤਕ ਕਿਸੇ ਵੀ ਸਰਕਾਰ ਵੱਲੋਂ ਇਸ ਨੂੰ ਵਿਧਾਨ ਸਭਾ ਵਿਚ ਪਵਿੱਤਰ ਨਹੀਂ ਐਲਾਨਿਆ ਗਆ ਸੀ।
ਇਹ ਵੀ ਪੜ੍ਹੋ : ਰਜਿਸਟਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
ਪਹਿਲੀ ਵਾਰ ਵਿਧਾਨ ਸਭਾ ਚੰਡੀਗੜ੍ਹ ਤੋਂ ਚੱਲ ਗੁਰੂ ਸਾਹਿਬ ਦੇ ਚਰਨਾਂ 'ਚ ਨਤਮਸਤਕ ਹੋਣ ਆਈ : CM ਮਾਨ (ਵੀਡੀਓ)
NEXT STORY