ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਅਧੀਨ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਸੰਧਵਾਂ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ’ਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ।
ਸੰਧਵਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ’ਚ ਕਾਂਗਰਸ ਨੂੰ ਲੱਗੇਗਾ ਵੱਡਾ ਝਟਕਾ, ਭਾਜਪਾ ਦਾ ਪੱਲਾ ਫੜਨ ਦੀ ਤਿਆਰੀ 'ਚ ਇਹ ਆਗੂ
ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾਂ ਲਈ ਰੋਜ਼ਾਨਾ ਬੱਸਾਂ ਤੇ ਰੇਲ ਗੱਡੀਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਸੰਧਵਾਂ ਨੇ ਕਿਹਾ ਕਿ ਇਸ ਤਰੀਥ ਯਾਤਰਾ ’ਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਸਮੇਤ ਸ਼ਹਿਰ ਦੇ ਪਤਵੰਤੇ ਸੱਜਣ ਅਤੇ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਨੂੰ ਗਰੀਨ ਊਰਜਾ ਦੇ ਉਤਪਾਦਨ ’ਚ ਮੋਹਰੀ ਸੂਬਾ ਬਣਾਉਣ ਦੇ ਰਾਹ 'ਤੇ ਮਾਨ ਸਰਕਾਰ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲ 'ਚ ਮਿਲਿਆ ਬੰਬ, ਪੰਜਾਬ ਪੁਲਸ ਨੂੰ ਪਈਆਂ ਭਾਜੜਾਂ, ਹੈਰਾਨ ਕਰ ਦੇਣ ਵਾਲੀ ਵਜ੍ਹਾ ਆਈ ਸਾਹਮਣੇ (ਵੀਡੀਓ)
NEXT STORY