ਚੰਡੀਗੜ੍ਹ ( ਰਮਨਜੀਤ ) - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ ਯਾਨੀ 3 ਸਤੰਬਰ 2021 ਨੂੰ ਬੁਲਾਇਆ ਗਿਆ ਹੈ। ਇਸ ਵਿਸ਼ੇਸ਼ ਇਜਲਾਸ ’ਚ ਸ਼ਾਮਿਲ ਹੋਣ ਲਈ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਮੈਂਬਰਾਂ ਨੂੰ ਕੱਲ੍ਹ ਸਵੇਰੇ 9:30 ਵਜੇ ਵਿਧਾਨ ਸਭਾ ਵਿੱਚ ਹਾਜ਼ਰ ਹੋਣ ਦੀ ਹਿਦਾਇਤ ਵਿਪ੍ਹ ਜਾਰੀ ਕਰ ਦਿੱਤੀ ਗਈ ਹੈ। ਇਹ ਵਿਪ੍ਹ ਚੀਫ ਵਿਪ੍ਹ ਹਰਦਿਆਲ ਸਿੰਘ ਕੰਬੋਜ ਵਲੋਂ ਜਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਦੀ ਬੀਤੇ ਦਿਨੀਂ ਹੋਈ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ ਸੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ : ਮੈਡੀਕਲ ਸਟੋਰ ਦੇ ਕਰਮਚਾਰੀ ਨੇ ਮਾਲਕ ਦੇ ਰਿਵਾਲਵਰ ਨਾਲ ਸਿਰ ’ਚ ਗੋਲੀ ਮਾਰ ਕੀਤੀ ਖੁਦਕੁਸ਼ੀ
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 174 (1) ਦੇ ਤਹਿਤ ਵਿਧਾਨ ਸਭਾ ਦਾ 15ਵਾਂ ਸੈਸ਼ਨ ਸੱਦਣ ਲਈ ਰਾਜਪਾਲ ਨੂੰ ਸਿਫ਼ਾਰਿਸ਼ ਕਰਨ ਦੀ ਪ੍ਰਵਾਨਗੀ ਦਿੱਤੀ। ਸਰਕਾਰੀ ਬੁਲਾਰੇ ਮੁਤਾਬਕ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਸਵੇਰੇ 11 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : 19 ਸਾਲਾ ਪੁੱਤ ਨਾਲ ਮਿਲ ਪਤਨੀ ਨੇ ਕੀਤਾ ਪਤੀ ਦਾ ਕਤਲ, ਇੰਝ ਖੁੱਲ੍ਹਿਆ ਭੇਤ
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਬੀਤੇ ਦਿਨੀਂ 5 ਤੋਂ 7 ਦਿਨ ਦਾ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਇੱਕ ਦਿਨ ਦੇ ਇਜਲਾਸ ‘ਚ ਸਾਰੇ ਮੁੱਦੇ ਵਿਚਾਰੇ ਨਹੀਂ ਜਾਣੇ, ਜਿਸ ਕਾਰਨ ਸੈਸ਼ਨ ਨੂੰ ਵਧਾਇਆ ਜਾਵੇ।
ਜਲੰਧਰ ਤੋਂ ਚੰਡੀਗੜ੍ਹ ਜਾਣ ਵਾਲੇ ਯਾਤਰੀਆਂ ਲਈ ਖ਼ੁਸ਼ਖ਼ਬਰੀ, ਹੁਣ ਰਾਤ ਨੂੰ ਇਸ ਟਾਈਮ ਵੀ ਮਿਲੇਗੀ ਬੱਸ ਸਰਵਿਸ
NEXT STORY