ਜੈਤੋ (ਰਘੂਨੰਦਨ ਪਰਾਸ਼ਰ) : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਕੋਟਕਪੂਰਾ ਸ਼ਹਿਰ, ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ. ਐੱਸ. ਆਈ. ਨੂੰ ਸ਼ਿਕਾਇਤਕਰਤਾ ਮੁਨੀਸ਼ ਪਾਠਕ ਵਾਸੀ ਕੋਟਕਪੂਰਾ ਤੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਸ ਅਧਿਕਾਰੀ ਇਕ ਸ਼ਿਕਾਇਤਕਰਤਾ ਨਾਲ ਆਪਸੀ ਸਮਝੌਤਾ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਮੰਗ ਰਿਹਾ ਸੀ, ਜਿਸ ਨੇ ਉਸ ਦੇ ਖ਼ਿਲਾਫ਼ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਖ਼ਬਰ ਵੀ ਪੜ੍ਹੋ : ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਸਰਕਾਰੀ ਸਕੂਲਾਂ ਦੇ 60 ਪ੍ਰਿੰਸੀਪਲਾਂ ਨੂੰ ਭੇਜਿਆ ਜਾਵੇਗਾ ਸਿੰਗਾਪੁਰ
ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪੁਲਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਇਸ ਸਬੰਧੀ ਹੋਰ ਪੈਸੇ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਇਸ ਬਾਰੇ ਕੀਤੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕੀਤਾ ਅਤੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ’ਚ ਲਗਾਏ ਦੋਸ਼ਾਂ ਦੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਦੋਸ਼ੀ ਪੁਲਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਦੂਜੀ ਕਿਸ਼ਤ ਵਜੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਪੁਲਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿੱਤੇ ਨਿਰਦੇਸ਼, ਪੋਰਟਲ ’ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ ਤੁਰ
NEXT STORY