ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ-ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਸੁਨੀਲ ਜਾਖੜ ਨੇ ਸੰਭਾਲੀ ਪੰਜਾਬ ਭਾਜਪਾ ਦੀ ਕਮਾਨ, ਲੰਗਰ ਘਪਲਾ ਮਾਮਲੇ 'ਚ SGPC ਦੀ ਸਖ਼ਤੀ, ਪੜ੍ਹੋ Top 10
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ (ਫਾਇਰ ਸਰਵਿਸਿਜ਼) ਵਿਭਾਗ ਵਿਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ : ਸੁਨੀਲ ਜਾਖੜ ਦੇ ਰੂਪ ’ਚ ਭਾਜਪਾ ਨੇ ਕੀਤਾ ਨਵਾਂ ਸਿਆਸੀ ਤਜਰਬਾ, ਆਸਾਮ ਵਾਂਗ ਕਮਲ ਖਿੜਾਉਣ ਦੀ ਦਿੱਤੀ ਜ਼ਿੰਮੇਵਾਰੀ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ-ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਸਬ-ਫਾਇਰ ਅਫ਼ਸਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਤੀ ਦੀ ਬੇਵਫ਼ਾਈ ਨੇ ਉਜਾੜਿਆ ਘਰ, ਮਾਸੂਮ ਬੱਚੇ ਸਿਰੋਂ ਉੱਠਿਆ ਮਾਂ ਦਾ ਸਾਇਆ
NEXT STORY