ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ): ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗ਼ਾਂ ਦੇ ਮੁਆਵਜ਼ਾ ਘਪਲੇ ’ਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਪਿੱਛੋਂ ਵਿਜੀਲੈਂਸ ਬਿਊਰੋ ਅੱਗੇ ਆਤਮ-ਸਮਰਪਣ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀ ਦਿੱਲੀ ਵਰਗੇ ਹਾਦਸੇ ਦਾ ਖ਼ਤਰਾ! ਕਈ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਹੋ ਰਿਹੈ ਖਿਲਵਾੜ
ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਅਮਰੂਦਾਂ ਦੇ ਬਾਗ਼ਾਂ ਬਾਰੇ ਮੁਆਵਜ਼ਾ ਵੰਡ ਘਪਲੇ ’ਚ ਜਸਕਰਨ ਸਿੰਘ ਬਰਾੜ ਦੀ ਭੂਮਿਕਾ ਦਾ ਪਤਾ ਲੱਗਣ ਤੋਂ ਬਾਅਦ ਉਸ ਨੂੰ ਇਸ ਕੇਸ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਫ਼ਰਜ਼ੀ ਲਾਭਪਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ’ਚ ਜਸਕਰਨ ਸਿੰਘ ਬਰਾੜ ਤੇ ਇਸ ਕੇਸ ਦੇ ਮੁੱਖ ਮੁਲਜ਼ਮ ਦੀ ਆਪਸੀ ਮਿਲੀਭੁਗਤ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਮੂਲੀ ਵਿਵਾਦ ਕਾਰਨ ਨੌਜਵਾਨ ’ਤੇ ਪੈਟਰੋਲ ਸੁੱਟ ਕੇ ਲਾਈ ਅੱਗ
NEXT STORY