ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਇਕ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਸੁਰਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਪਠਾਨਕੋਟ ਵਿਖੇ ਤਾਇਨਾਤ ਮੁਲਜ਼ਮ ਏ. ਐੱਸ. ਆਈ. ਸੁਰਿੰਦਰ ਸਿੰਘ (ਨੰ. 128/ ਪਠਾਨਕੋਟ) ਨੂੰ ਮਹਾਬੀਰ ਸਿੰਘ ਵਾਸੀ ਪਿੰਡ ਸਮਰਾਲਾ, ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਆਸ਼ੀਰਵਾਦ ਯੋਜਨਾ ਦਾ 1 ਜਨਵਰੀ ਤੋਂ ਲਾਭਪਾਤਰੀ ਆਨਲਾਈਨ ਲੈ ਸਕਣਗੇ ਲਾਭ
ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਉਸ ਦੀ ਪਤਨੀ ਤੇ ਪੁੱਤਰ ਦੀਆਂ ਡਾਕਟਰੀ ਰਿਪੋਰਟਾਂ ਦੇ ਆਧਾਰ ’ਤੇ ਪੁਲਸ ਕੇਸ ਦਰਜ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ. ਐੱਸ. ਆਈ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਇਟਲੀ ਤੋਂ ਆਈ ਦੁੱਖਦਾਈ ਖ਼ਬਰ, ਸੜਕ ਹਾਦਸੇ ’ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ
MP ਹਰਸਿਮਰਤ ਬਾਦਲ ਨੇ MSP ਕਮੇਟੀ ਦੇ ਪੁਨਰਗਠਨ ਸਣੇ ਸਰਬ ਪਾਰਟੀ ਮੀਟਿੰਗ ’ਚ ਚੁੱਕੇ ਕਈ ਅਹਿਮ ਮੁੱਦੇ
NEXT STORY