ਚੰਡੀਗੜ੍ਹ (ਬਿਊਰੋ) : ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ. ਓ. ਡਬਲਿਊ.) ਨੇ ਅੱਜ ਐੱਸ. ਡੀ. ਐੱਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਕੈਨੇਡਾ ’ਚ ਪੰਜਾਬਣ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ
ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : ਪੰਜਾਬਣ ਮੁਟਿਆਰ ਨੇ ਅਮਰੀਕਾ ’ਚ ਚਮਕਾਇਆ ਨਾਂ, ਸਪੈਸ਼ਲ ਈ-ਫੋਰਸ ’ਚ ਹੋਈ ਸ਼ਾਮਲ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਐੱਸ. ਡੀ. ਐੱਮ. ਮਾਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ।
ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ
ਉਕਤ ਕਾਨੂੰਨਗੋ ਨੇ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਐੱਫ. ਆਈ. ਆਰ ਨੰ. 2 ਮਿਤੀ 23-02-2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।
ਮੂਸੇਵਾਲਾ ਕਤਲਕਾਂਡ ’ਚ ਮੁਲਜ਼ਮ ਜੋਗਿੰਦਰ ਜੋਗਾ ਮਾਨਸਾ ਅਦਾਲਤ ’ਚ ਪੇਸ਼, 2 ਦਿਨ ਦੇ ਰਿਮਾਂਡ ’ਤੇ
NEXT STORY