ਮਾਨਸਾ (ਸੰਦੀਪ ਮਿੱਤਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਆਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਸ਼ਹਿਰ ਦੇ ਵਸਨੀਕ ਹਰਦੀਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਕੀਤੀ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਬੀਬੀ ਜਗੀਰ ਕੌਰ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਰੱਖਾ ਸਿੰਘ ਨੇ ਉਸ ਦੀ (ਸ਼ਿਕਾਇਤਕਰਤਾ) ਪਤਨੀ ਦਾ ਆਪ੍ਰੇਸ਼ਨ ਕਰਵਾਉਣ ਬਦਲੇ 3500 ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਇਲ ’ਤੇ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਪਤਾ ਲੱਗਾ ਕਿ ਉਕਤ ਨਿੱਜੀ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖਿਆ ਪੱਤਰ, ਸਿੱਖਾਂ ਦੇ ਧਾਰਮਿਕ ਮੁੱਦਿਆਂ ਨੂੰ ਲੈ ਕੇ ਕੀਤੀ ਅਪੀਲ
ਉਨ੍ਹਾਂ ਦੱਸਿਆ ਕਿ ਉਕਤ ਪੁੱਛਗਿੱਛ ਦੇ ਆਧਾਰ ’ਤੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਬਠਿੰਡਾ ਰੇਂਜ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ’ਚ ਸਬੰਧਿਤ ਡਾਕਟਰ ਦੀ ਭੂਮਿਕਾ ਨੂੰ ਜਾਂਚ ਦੌਰਾਨ ਵਿਚਾਰਿਆ ਜਾਵੇਗਾ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਸਾਬਕਾ ਆਰਮੀ ਚੀਫ਼ ਬਾਜਵਾ ਦੀ ਅਸ਼ਲੀਲ ਵੀਡੀਓ ਨਾਲ ਦੇਸ਼ ’ਚ ਆਇਆ ਭੂਚਾਲ
ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖਿਆ ਪੱਤਰ, ਸਿੱਖਾਂ ਦੇ ਧਾਰਮਿਕ ਮੁੱਦਿਆਂ ਨੂੰ ਲੈ ਕੇ ਕੀਤੀ ਅਪੀਲ
NEXT STORY