ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ 4 ਥਾਣਾ ਮੁਖੀਆਂ ਦੀ ਹੋਈ ਬਦਲੀ, 2 SHO ਲਾਈਨ ਹਾਜ਼ਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇ.ਈ. ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ. (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ 'ਚ ਹੋ ਸਕਦੈ ਅੱਤਵਾਦੀ ਹਮਲਾ'! ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਚਿਤਾਵਨੀ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਬ-ਇੰਸਪੈਕਟਰ ਬਣਨ ਤੋਂ ਪਹਿਲਾਂ ਹੀ ਮੋਟਰਸਾਈਕਲ ਤੇ ਜੁਆਈਨਿੰਗ ਲੈਟਰ ਖੋਹ ਕੇ ਲੈ ਗਏ ਲੁਟੇਰੇ
NEXT STORY