ਚੰਡੀਗੜ੍ਹ: ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲ ਹਲਕਾ ਪਾਂਛਟਾ, ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਇਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਕੁਲਵਿੰਦਰ ਕੁਮਾਰ, ਵਾਸੀ ਸੁਭਾਸ਼ ਨਗਰ ਫਗਵਾੜਾ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੂੰ ਸਿਵਰਾਜ ਰਾਣਾ ਵਾਸੀ ਸਤਨਾਮਪੁਰਾ, ਫਗਵਾੜਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸਕੂਲ ਤੋਂ ਪਰਤਦੀ ਨਾਬਾਲਗਾ ਨਾਲ ਜਬਰ-ਜ਼ਿਨਾਹ, ਪਿੰਡ ਦੇ 3 ਵਿਅਕਤੀ ਨਾਮਜ਼ਦ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦੇ ਸਾਥੀ ਨੇ ਸ਼ਿਕਾਇਤਕਰਤਾ ਦੇ ਪਿਤਾ ਦੇ ਨਾਂ 'ਤੇ ਜ਼ਮੀਨ ਦਾ ਦੀ ਰਜਿਸਟਰੇਸ਼ਨ ਤੇ ਇੰਤਕਾਲ ਦਰਜ ਕਰਨ ਬਦਲੇ 70 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਾਬੀ ਪਤੀ ਤੋਂ ਦੁਖੀ ਵਿਆਹੁਤਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਨਸ਼ੇ 'ਚ ਕਰਦਾ ਸੀ ਕੁੱਟਮਾਰ
ਉਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਬਰਾਮਦ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜੰਮੂ-ਕਸ਼ਮੀਰ ਦੇ ਪ੍ਰਭਾਵਿਤ ਲੋਕਾਂ ਲਈ ਭੇਜੀ ਗਈ 696ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY