ਚੰਡੀਗੜ੍ਹ (ਬਿਊਰੋ) : ਸੂਬੇ 'ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ 'ਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ ਤਹਿਸੀਲ ਦਸੂਹਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੁਲਸ ਅਧਿਕਾਰੀ ਨਾਲ ਖਹਿ ਪਿਆ ਰੇਹੜੀ ਵਾਲਾ, ਹੋਇਆ ਹਾਈ ਵੋਲਟੇਜ ਡਰਾਮਾ, ਦੇਖੋ ਵੀਡੀਓ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਗਿਰਦਾਵਰ ਉਸ ਦੀ ਜੱਦੀ ਖੇਤੀਯੋਗ ਜ਼ਮੀਨ ਦੀ ਤਕਸੀਮ ਅਤੇ ਨਿਸ਼ਾਨਦੇਹੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਰਾਸ਼ੀ ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪ੍ਰਧਾਨ ਧਾਮੀ ਦੀ ਦੋ-ਟੁਕ, 'ਸ਼੍ਰੋਮਣੀ ਕਮੇਟੀ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਣਾ ਕਿਸੇ ਸਿੱਖ ਨੂੰ ਸ਼ੋਭਾ ਨਹੀਂ ਦਿੰਦਾ'
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੁਲਸ ਅਧਿਕਾਰੀ ਨਾਲ ਖਹਿ ਪਿਆ ਰੇਹੜੀ ਵਾਲਾ, ਹੋਇਆ ਹਾਈ ਵੋਲਟੇਜ ਡਰਾਮਾ, ਦੇਖੋ ਵੀਡੀਓ
NEXT STORY