ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੰਮਤੀ ਪਟਵਾਰੀ ਸੁਖਬੀਰ ਸਿੰਘ ਨੂੰ 6 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸਰਪੰਚ ਮਨਪ੍ਰੀਤ ਸਿੰਘ ਅਤੇ ਹਰਚਰਨ ਸਿੰਘ ਨਿਵਾਸੀ, ਪਿੰਡ ਕੋਹਰ ਸਿੰਘ ਵਾਲਾ, ਤਹਿਸੀਲ ਗੁਰੂਹਰਸਹਾਏ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : CM ਮਾਨ ਦੇ ਤਿੱਖੇ ਬੋਲ, ਦੋਸਤਾਂ ਦੀਆਂ ਜੇਬਾਂ ਭਰਨ ਲਈ ਕੋਲੇ ਦਾ ਖਰਚਾ ਪੰਜਾਬ ਸਿਰ ਮੜ੍ਹ ਰਹੀ ਕੇਂਦਰ ਸਰਕਾਰ
ਵਿਜੀਲੈਂਸ ਬਿਊਰੋ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਸੀ ਕਿ ਉਕਤ ਪਟਵਾਰੀ ਇਕ ਅਦਾਲਤੀ ਮੁਕੱਦਮੇ 'ਚ ਸਹਾਇਤਾ ਕਰਨ ਦੇ ਬਦਲੇ 12 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 7500 ਰੁਪਏ ਵਿੱਚ ਤੈਅ ਹੋਇਆ। ਉਸ ਨੇ ਸ਼ਿਕਾਇਤ 'ਚ ਕਿਹਾ ਕਿ ਮੁਲਜ਼ਮ ਪਟਵਾਰੀ ਪਹਿਲਾਂ ਹੀ 1500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਾਕੀ 6 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਦੁਬਈ ਤੋਂ ਆਈ ਫਲਾਈਟ ’ਚੋਂ ਜ਼ਬਤ ਕੀਤਾ ਲੱਖਾਂ ਦਾ ਸੋਨਾ
NEXT STORY