ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸੇਵਾ-ਮੁਕਤ ਪਟਵਾਰੀ ਹਰਬੰਸ ਸਿੰਘ, ਜੋ ਪਹਿਲਾਂ ਮਾਲ ਹਲਕਾ ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸੀ, ਨੂੰ 13,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਬੰਸ ਸਿੰਘ ਨੂੰ ਰਜਿੰਦਰ ਸਿੰਘ ਵਾਸੀ ਲਹਿਰਾਗਾਗਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਖੇਤੀਬਾੜੀ ਵਿਭਾਗ ਨੇੇ ਪਰਾਲੀ ਸਾੜਨ ਵਾਲੇ 97 ਕਿਸਾਨਾਂ ਨੂੰ ਕੀਤਾ ਜੁਰਮਾਨਾ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਰਿਵਾਰ ਦੇ ਪਲਾਟ ਦਾ ਇੰਤਕਾਲ ਦਰਜ ਕਰਵਾਉਣ ਲਈ 13,000 ਰੁਪਏ ਲਏ ਹਨ। ਵਿਜੀਲੈਂਸ ਬਿਊਰੋ ਵੱਲੋਂ ਉਸ ਦੀ ਸ਼ਿਕਾਇਤ ਦੀ ਜਾਂਚ ਉਪਰੰਤ ਦੋਸ਼ੀ ਪਾਏ ਜਾਣ ’ਤੇ ਮੁਲਜ਼ਮ ਪਟਵਾਰੀ ਖ਼ਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰਕੇ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ, ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
\ਇਹ ਖ਼ਬਰ ਵੀ ਪੜ੍ਹੋ : ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ ਪੁਲਸ ’ਤੇ ਲਾਏ ਵੱਡੇ ਇਲਜ਼ਾਮ
ਖੇਤੀਬਾੜੀ ਵਿਭਾਗ ਨੇੇ ਪਰਾਲੀ ਸਾੜਨ ਵਾਲੇ 97 ਕਿਸਾਨਾਂ ਨੂੰ ਕੀਤਾ ਜੁਰਮਾਨਾ
NEXT STORY