ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਔੜ ਜ਼ਿਲ੍ਹਾ ਐੱਸ. ਬੀ. ਐੱਸ. ਨਗਰ ਵਿਖੇ ਤਾਇਨਾਤ ਏ. ਐੱਸ. ਆਈ. ਰਾਮ ਪ੍ਰਕਾਸ਼ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ. ਐੱਸ. ਆਈ. ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪੰਦਰਾਵਲ ਜ਼ਿਲ੍ਹਾ ਐੱਸ. ਬੀ. ਐੱਸ. ਨਗਰ ਦੀ ਸ਼ਿਕਾਇਤ 'ਤੇ ਫੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਥਾਣੇ ਵਿਚ ਦਰਜ ਇਕ ਪੁਲਸ ਸ਼ਿਕਾਇਤ 'ਚ ਉਸ ਦੀ ਮਦਦ ਕਰਨ ਬਦਲੇ ਉਕਤ ਏ. ਐੱਸ. ਆਈ. ਨੇ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਉਹ 12,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ. ਐੱਸ. ਆਈ. ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਭਾਰਤੀ ਨੌਜਵਾਨਾਂ ਦਾ ਹੁਣ ਪਸੰਦੀਦਾ ਸ਼ੌਕ ਬਣੀ ਡੇਟਿੰਗ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸੰਧਵਾਂ ਨੇ ਗੁਹਾਟੀ 'ਚ 3 ਦਿਨਾ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫ਼ਰੰਸ 'ਚ ਲਿਆ ਹਿੱਸਾ
NEXT STORY