ਹੁਸ਼ਿਆਰਪੁਰ (ਘੁੰਮਣ)— ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵੱਲੋਂ ਸਥਾਨਕ ਐਂਟੀ ਹਿਊਮਨ ਟਰੈਫਕਿੰਗ ਯੂਨਿਟ ਦੇ ਏ. ਐੱਸ. ਆਈ. ਪਵਨ ਕੁਮਾਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ।
ਸੀਨੀਅਰ ਪੁਲਸ ਕਪਤਾਨ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦਲਜਿੰਦਰ ਸਿੰਘ ਢਿੱਲੋਂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਿਕਾਇਤ ਕਰਤਾ ਮਨਿੰਦਰ ਕੁਮਾਰ ਸ਼ਰਮਾ ਵਾਸੀ ਬਾਹਟੀਵਾਲ ਥਾਣਾ ਗੜ੍ਹਦੀਵਾਲ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵੀਰਵਾਰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਨਿਰੰਜਣ ਸਿੰਘ ਦੀ ਨਿਗਰਾਨੀ ਹੇਠ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਦਾ ਜੋਤਿਸ਼ ਦਾ ਕੰਮ ਹੈ ਅਤੇ ਰਜਿੰਦਰ ਸਿੰਘ ਵਾਸੀ ਨੰਦਾਚੋਰ, ਗੁਰਚਰਨ ਸਿੰਘ ਵਾਸੀ ਮਾਹਕੋਟ ਜ਼ਿਲ੍ਹਾ ਮੋਗਾ ਉਸ ਦੇ ਦੋਸਤ ਹਨ।
ਇਹ ਵੀ ਪੜ੍ਹੋ: ਦਸੂਹਾ 'ਚ ਖ਼ੌਫ਼ਨਾਕ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰਕੇ ਜ਼ਮੀਨ 'ਚ ਦੱਬੀ ਲਾਸ਼
ਰਜਿੰਦਰ ਸਿੰਘ ਕੋਲ 2012 ਮਾਡਲ ਇਕ ਵਰਨਾ ਕਾਰ ਸੀ, ਜਿਸ ਦਾ ਸੌਦਾ ਉਸ ਨੇ 7 ਲੱਖ ਰੁਪਏ 'ਚ ਗੁਰਚਰਨ ਸਿੰਘ ਨਾਲ ਕੀਤਾ ਅਤੇ 2 ਲੱਖ ਰੁਪਏ ਟੋਕਨ ਮਨੀ ਵਜੋਂ ਰਜਿੰਦਰ ਸਿੰਘ ਦੇ ਖਾਤੇ 'ਚ ਆਰ. ਟੀ. ਜੀ. ਐੱਸ. ਰਾਹੀਂ ਟਰਾਂਸਫਰ ਕਰਨੇ ਸੀ ਪਰ ਕਿਸੇ ਕਾਰਨ ਇਹ ਪੈਸੇ ਟਰਾਂਸਫਰ ਨਹੀਂ ਹੋਏ। ਰਜਿੰਦਰ ਸਿੰਘ ਨੇ ਗੁਰਚਰਨ ਸਿੰਘ ਨੂੰ ਕਿਹਾ ਕਿ ਇਹ ਪੈਸੇ ਸ਼ਿਕਾਇਤ ਕਰਤਾ ਮਨਿੰਦਰ ਕੁਮਾਰ ਦੇ ਖਾਤੇ 'ਚ ਟਰਾਂਸਫਰ ਕਰ ਦਿੱਤੇ ਜਾਣ, ਜੋ ਕਿ ਉਸ ਨੇ ਭੇਜ ਦਿੱਤੇ ਅਤੇ ਸ਼ਿਕਾਇਤ ਕਰਤਾ ਨੇ ਅੱਗੇ ਇਹ ਰਕਮ ਰਜਿੰਦਰ ਸਿੰਘ ਦੇ ਬੈਂਕ ਖਾਤੇ 'ਚ ਉਸੇ ਦਿਨ ਟਰਾਂਸਫਰ ਕਰ ਦਿੱਤੀ। ਇਸ ਉਪਰੰਤ ਰਜਿੰਦਰ ਸਿੰਘ ਨੇ ਨਾ ਤਾਂ ਗੱਡੀ ਵੇਚੀ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ 'ਤੇ ਗੁਰਚਰਨ ਸਿੰਘ ਨੇ ਸ਼ਿਕਾਇਤ ਕਰਤਾ ਖ਼ਿਲਾਫ਼ ਮਨੁੱਖੀ ਤਸਕਰੀ ਸਬੰਧੀ ਇਕ ਦਰਖ਼ਾਸਤ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੀ, ਜੋ ਪੜਤਾਲ ਲਈ ਆਰਥਿਕ ਅਪਰਾਧ ਸ਼ਾਖਾ-2 ਨੂੰ ਭੇਜੀ ਗਈ।
ਇਹ ਵੀ ਪੜ੍ਹੋ: ਲਗਜ਼ਰੀ ਕਾਰਾਂ ਦੇ ਸ਼ੌਕੀਨ ਡਰੱਗ ਸਮਗੱਲਰ ਗੁਰਦੀਪ ਰਾਣੋ ਦੇ ਜਲੰਧਰ ਨਾਲ ਵੀ ਹੋ ਸਕਦੇ ਨੇ ਸੰਬੰਧ
ਰਜਿੰਦਰ ਸਿੰਘ ਅਤੇ ਗੁਰਚਰਨ ਸਿੰਘ ਦਾ 2 ਲੱਖ ਰੁਪਏ ਲੈਣ-ਦੇਣ ਸਬੰਧੀ ਪਿੰਡ ਦੇ ਮੋਹਤਬਰਾਂ-ਪੰਚਾਇਤ ਦੀ ਹਾਜ਼ਰੀ 'ਚ ਰਾਜ਼ੀਨਾਮਾ ਹੋ ਗਿਆ, ਜਿਸ ਦੀ ਕਾਪੀ ਆਰਥਿਕ ਅਪਰਾਧ ਸ਼ਾਖਾ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਦੇ ਕਹਿਣ 'ਤੇ ਸਟੈਨੋ ਨੂੰ ਸੌਂਪ ਦਿੱਤੀ ਗਈ। ਇਸ ਉਪਰੰਤ ਕਰੀਬ ਇਕ ਹਫ਼ਤਾ ਪਹਿਲਾਂ ਐਂਟੀ ਹਿਊਮਨ ਟਰੈਫਕਿੰਗ ਯੂਨਿਟ ਹੁਸ਼ਿਆਰਪੁਰ ਤੋਂ ਏ. ਐੱਸ. ਆਈ. ਪਵਨ ਕੁਮਾਰ ਦਾ ਸ਼ਿਕਾਇਤ ਕਰਤਾ ਨੂੰ ਫੋਨ ਆਇਆ ਅਤੇ ਪਵਨ ਕੁਮਾਰ ਨੇ ਉਸ ਨੂੰ ਕਿਹਾ ਕਿ ਉਸ ਖ਼ਿਲਾਫ਼ ਸ਼ਿਕਾਇਤ ਪੈਂਡਿੰਗ ਹੈ। ਜਿਸ 'ਤੇ ਉਸ ਨੇ ਦੱਸਿਆ ਕਿ ਇਸ ਸਬੰਧੀ ਰਾਜ਼ੀਨਾਮੇ ਦੀ ਕਾਪੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਇੰਸਪੈਕਟਰ ਮਨੋਜ ਕੁਮਾਰ ਨੇ ਸ਼ਿਕਾਇਤ ਕਰਤਾ ਨੂੰ ਆ ਕੇ ਮਿਲਣ ਲਈ ਕਿਹਾ, ਜਿਸ 'ਤੇ ਉਹ ਅਗਲੇ ਦਿਨ ਉਥੇ ਗਏ ਤਾਂ ਏ. ਐੱਸ. ਆਈ. ਪਵਨ ਕੁਮਾਰ ਨੇ ਮਾਮਲਾ ਨਿਪਟਾਉਣ ਦੇ ਬਦਲੇ 'ਚ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ 'ਚ ਉਹ 20 ਹਜ਼ਾਰ ਰੁਪਏ 'ਤੇ ਰਾਜ਼ੀ ਹੋ ਗਿਆ।
ਇਹ ਵੀ ਪੜ੍ਹੋ: ਕੈਪਟਨ ਦੀ ਕਾਰਗੁਜ਼ਾਰੀ 'ਤੇ ਖੁੱਲ੍ਹ ਕੇ ਬੋਲੇ ਵਿਧਾਇਕ ਪ੍ਰਗਟ ਸਿੰਘ (ਵੀਡੀਓ)
ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਮਿਲਣ ਉਪਰੰਤ ਇੰਸਪੈਕਟਰ ਮਨਮੋਹਨ ਸਿੰਘ, ਸਬ ਇੰਸਪੈਕਟਰ ਅਜੇ ਪਾਲ ਸਿੰਘ, ਏ. ਐੱਸ. ਆਈਜ਼. ਜਗਰੂਪ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ, ਜਮਾਲਦੀਨ, ਅਜੀਤ ਸਿੰਘ ਆਦਿ ਦੀ ਟੀਮ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪਵਨ ਕੁਮਾਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਰਿਸ਼ਵਤ ਦੀ ਰਕਮ ਮੌਕੇ 'ਤੇ ਬਰਾਮਦ ਕਰ ਲਈ ਗਈ। ਸ਼ਿਕਾਇਤ ਕਰਤਾ ਦੇ ਬਿਆਨਾਂ 'ਤੇ ਰਿਸ਼ਵਤ ਰੋਕੂ ਐਕਟ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਲਈ ਖ਼ੁਸ਼ਖਬਰੀ, 25 ਨਵੰਬਰ ਤੋਂ ਸ਼ੁਰੂ ਹੋਵੇਗੀ ਆਦਮਪੁਰ ਤੋਂ ਮੁੰਬਈ ਲਈ ਨਵੀਂ ਫਲਾਈਟ
ਲੁਧਿਆਣਾ-ਚੰਡੀਗੜ੍ਹ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਦਾ ਮਾਮਲੇ 'ਚ ਹਾਈ ਕੋਰਟ ਨੇ ਲਗਾਇਆ ਸਟੇਅ
NEXT STORY