ਚੰਡੀਗੜ੍ਹ/ਮਾਲੇਰਕੋਟਲਾ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਜ਼ਿਲ੍ਹਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਵਿਜੇ ਪਾਲ ਨੂੰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਵਾਸੀ ਪਿੰਡ ਭਰਥਲਾ ਮੰਡੇਰ, ਮਾਲੇਰਕੋਟਲਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ, ਤਹਿਸੀਲ ਅਮਰਗੜ, ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਾਨੂੰਗੋ ਉਸ (ਸ਼ਿਕਾਇਤਕਰਤਾ) ਤੋਂ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਲਈ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਨਾਲ ਸਬੰਧਤ ਫਾਈਲ ਨੂੰ ਕਲੀਅਰ ਕਰਨ ਦੇ ਬਦਲੇ ’ਚ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ : ਮੰਤਰੀ ਅਮਨ ਅਰੋੜਾ ਨੇ ਪਹਿਲੀ ਵਾਰੀ ਕੈਮਰੇ ਅੱਗੇ ਖੋਲ੍ਹੇ ਜ਼ਿੰਦਗੀ ਦੇ ਭੇਤ, ਵੜਿੰਗ ਦੇ ਬਿਆਨ ਦਾ ਵੀ ਦਿੱਤਾ ਜਵਾਬ
ਇਸ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਕਾਨੂੰਗੋ ਨੂੰ ਮੌਕੇ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਦੋਸ਼ੀ ਕੋਲੋਂ ਰਿਸ਼ਵਤ ਦੇ ਪੈਸੇ ਬਰਾਮਦ ਵੀ ਕਰ ਲਏ ਗਏ ਹਨ। ਉਨਾਂ ਦੱਸਿਆ ਕਿ ਦੋਸ਼ੀ ਮਾਲ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਸ੍ਰੀ ਚਮਕੌਰ ਸਾਹਿਬ 'ਚ ਹੋਮਗਾਰਡ ਜਵਾਨ ਦਾ ਕੁੱਟ-ਕੁੱਟ ਕੇ ਕੀਤਾ ਕਤਲ
6 ਮਹੀਨੇ ਪਹਿਲਾਂ ਚਾਵਾਂ ਨਾਲ ਵਿਆਹੀ ਧੀ ਦੀ ਮੌਤ ਦੀ ਖ਼ਬਰ ਸੁਣ ਮਾਪਿਆਂ ਦਾ ਨਿਕਲਿਆ ਤ੍ਰਾਹ, ਕੀਤਾ ਇਹ ਖ਼ੁਲਾਸਾ
NEXT STORY