ਅੰਮ੍ਰਿਤਸਰ (ਗੁਰਿੰਦਰ ਸਾਗਰ) - ਵਿਜੀਲੈਂਸ ਬਿਊਰੋ ਅੰਮ੍ਰਿਤਸਰ ਨੇ ਅੱਜ ਇਕ ਵੱਡੀ ਕਾਰਵਾਈ ਕਰਦੇ ਹੋਏ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਉਕਤ ਵਿਅਕਤੀਆਂ ਕੋਲੋਂ ਅਧਿਕਾਰੀਆਂ ਨੇ 13 ਜਾਅਲੀ ਸਰਟੀਫਿਕੇਟ ਬਰਾਮਦ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਓਰੇ ਦੇ ਐੱਸ.ਐੱਸ.ਪੀ. ਦਲਜੀਤ ਸਿੰਘ ਢਿਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਰਵਿੰਦਰ ਸਿੰਘ ਹੈਲਪਰ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ, ਗੋਲਡਨ ਐਵੀਨਿਊ ਅੰਮ੍ਰਿਤਸਰ, ਪ੍ਰਾਇਵੇਟ ਏਜੰਟ ਜੈ ਕਪੂਰ, ਇੰਦਰਾ ਕਲੋਨੀ ਮਜੀਠਾ ਰੋਡ ਅਤੇ ਇਕ ਹੋਰ ਏਜੰਟ ਸੁਨੀਲ ਕੁਮਾਰ ਸਟੈਨੋਗ੍ਰਾਫਰ ਜ਼ਿਲ੍ਹਾ ਕਚਿਹਿਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ
ਉਨ੍ਹਾਂ ਦੱਸਿਆ ਕਿ ਇਕ ਹੋਰ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਵਲੋਂ ਲੋਕਾਂ ਨੂੰ ਗੁਮਰਾਹ ਕਰਕੇ ਉਨ੍ਹਾਂ ਪਾਸੋਂ ਰਿਸ਼ਵਤ ਹਾਸਲ ਕਰਕੇ ਜਾਅਲੀ ਜਨਮ ਸਰਟੀਫਿਕੇਟ ਤਿਆਰ ਕੀਤੇ ਜਾਂਦੇ ਸਨ। ਇਸ ਮਾਮਲੇ ਦੀ ਜਾਂਚ ਕਰਨ ’ਤੇ 13 ਸਰਟੀਫਿਕੇਟ ਬਰਾਮਦ ਹੋਏ, ਜਿਨਾਂ ਵਿਚੋਂ 6 ਜਾਅਲੀ ਸਰਟੀਫਿਕੇਟ ਤਸਦੀਕ ਹੋਏ ਹਨ ਅਤੇ ਬਾਕੀ 7 ਜਨਮ ਸਰਟੀਫਿਕੇਟਾਂ ਦੇ ਪਤੇ ਅਧੂਰੇ ਹੋਣ ਕਰਕੇ ਪੜ੍ਹਤਾਲ ਨਹੀਂ ਹੋ ਸਕੀ।
ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼
ਬੁਲਾਰੇ ਨੇ ਦੱਸਿਆ ਕਿ 13 ਜਨਮ ਸਰਟੀਫਿਕੇਟਾਂ ਦੀ ਘੋਖ ਲੋਕਲ ਰਜਿਸਟਰਾਰ ਜਨਮ ਅਤੇ ਮੌਤ ਨਗਰ ਨਿਗਮ ਅੰਮ੍ਰਿਤਸਰ ਤੋਂ ਕਰਵਾਈ ਗਈ ਹੈ। ਇਨ੍ਹਾਂ ਜਨਮ ਸਰਟੀਫਿਕੇਟਾਂ ਦਾ ਅਧਿਕਾਰ ਜਨਮ ਅਤੇ ਮੌਤ ਵਿਭਾਗ ਦੇ ਰਿਕਾਰਡ ਨਾਲ ਮੇਲ ਨਹੀਂ ਖਾਂਦਾ ਅਤੇ ਨਾ ਹੀ ਕੀਤੇ ਗਏ ਹਸਤਾਖ਼ਰ ਉਨ੍ਹਾਂ ਦੇ ਹਨ। ਬੁਲਾਰੇ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਜੁਰਮ 420, 465, 466, 471, 120 ਬੀ, 7 ਪੀ.ਸੀ. ਐਕਟ 1988 ਅਧੀਨ ਮੁਕਦਮਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ। ਇਸ ਧੰਦੇ ਵਿੱਚ ਪਾਏ ਜਾਣ ਵਾਲੇ ਬਾਕੀ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ
ਢਾਈ ਸਾਲ ਪਹਿਲਾਂ ਮਰੇ ਨੌਜਵਾਨ ’ਤੇ ਨਸ਼ਾ ਤਸਕਰੀ ਦਾ ਪਰਚਾ ਦਰਜ ਕਰਕੇ ਕਸੂਤੀ ਫਸੀ ਗੜ੍ਹਸ਼ੰਕਰ ਪੁਲਸ
NEXT STORY