ਚੰਡੀਗੜ੍ਹ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਰੋਬਿਨ ਕੁਮਾਰ ਵਾਸੀ ਪਿੰਡ ਘਗਿਆਲ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿਚ ਉਸ ਵਿਰੁੱਧ ਇਕ ਪੁਲਸ ਕੇਸ ਦਰਜ ਕੀਤਾ ਗਿਆ ਸੀ ਅਤੇ ਕੇਸ ਦੀ ਤਫਤੀਸ਼ ਏ.ਐੱਸ.ਆਈ. ਕੁਲਦੀਪ ਸਿੰਘ ਨੂੰ ਸੌਂਪੀ ਗਈ ਸੀ ਪਰ ਇਹ ਐੱਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਉਕਤ ਏ.ਐੱਸ.ਆਈ. ਕੁਲਦੀਪ ਸਿੰਘ ਨੇ ਕਥਿਤ ਤੌਰ 'ਤੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਉਕਤ ਸ਼ਿਕਾਇਤਕਰਤਾ, ਉਸਦੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਵਿਰੁੱਧ ਜਵਾਬੀ ਕੇਸ ਦਰਜ ਕਰ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਕੱਲ੍ਹ ਫਿਰ ਹੋਵੇਗੀ ਮੌਕ ਡਰਿੱਲ
ਇਸ ਉਪਰੰਤ ਏ. ਐੱਸ. ਆਈ. ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਉਸਦੀ ਮਾਂ ਨੂੰ ਸੋਨੇ ਦੀ ਚੇਨ ਚੋਰੀ ਕਰਨ ਦੇ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਦਿੱਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵੱਲੋਂ ਵਾਰ-ਵਾਰ ਬੇਨਤੀਆਂ ਕਰਨ 'ਤੇ ਸੌਦਾ 30,000 ਰੁਪਏ ਵਿਚ ਤੈਅ ਹੋ ਗਿਆ ਅਤੇ ਏ.ਐੱਸ.ਆਈ. ਨੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ। ਸ਼ਿਕਾਇਤ ਮੁਤਾਬਕ ਮੁਲਜ਼ਮ ਏ.ਐੱਸ.ਆਈ. ਨੇ ਰਿਸ਼ਵਤ ਦੇ ਬਾਕੀ 20000 ਰੁਪਏ ਦੀ ਮੰਗ ਕੀਤੀ ਅਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ਫੋਨ 'ਤੇ ਗੈਰ-ਕਾਨੂੰਨੀ ਤੌਰ ‘ਤੇ ਰਿਸ਼ਵਤ ਦੀ ਬਾਕੀ ਰਕਮ ਮੰਗਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਵਿਭਾਗ ਨੇ ਕੀਤਾ ਵੱਡਾ ਐਲਾਨ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐੱਸ.ਆਈ. ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਤੀਜੀ ਕਿਸ਼ਤ ਵਜੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਆਏ ਤੂਫਾਨ ਨੇ ਮਚਾ ਦਿੱਤੀ ਤਬਾਹੀ, ਮਾਚਿਸ ਦੀਆਂ ਦੇ ਤੀਲੀਆਂ ਵਾਂਗ ਟੁੱਟ ਗਏ 700 ਖੰਭੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਯੁੱਧ ਨਸ਼ਿਆਂ ਵਿਰੁੱਧ ਤਹਿਤ ਟਾਂਡਾ ਦੇ ਵੱਖ-ਵੱਖ ਪਿੰਡਾਂ 'ਚ ਕਰਵਾਏ ਨਸ਼ਾ ਮੁਕਤੀ ਪ੍ਰੋਗਰਾਮ
NEXT STORY