ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ ਅਤੇ 23 ਮਾਰਚ, 2022 ਤੋਂ ਹੁਣ ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (ਏ. ਸੀ. ਏ. ਐੱਲ.) ਉਪਰ ਲੋੜੀਂਦੇ ਸਬੂਤਾਂ ਸਮੇਤ ਕੁੱਲ 7,939 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਾਰਦਰਸ਼ਤਾ ਅਤੇ ਜਨਤਕ ਪ੍ਰਸ਼ਾਸਨ ਵਿੱਚ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਲਈ ਅਟੱਲ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਹ ਖ਼ੁਲਾਸਾ ਕਰਦੇ ਹੋਏ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਪ੍ਰਤੀ ਆਪਣੇ ਮਿਸ਼ਨ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਲਈ ਉਕਤ ਐਕਸ਼ਨ ਲਾਈਨ ਨੰਬਰ 9501-200-200 ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਗਰਿਕ ਪੱਖੀ ਆਰਟੀਫੀਸ਼ੀਅਲ ਇੰਟੈਲੀਜੈਂਸ ਵਾਲੇ ਪਲੇਟਫਾਰਮ 'ਤੇ ਕੋਈ ਵੀ ਵਿਅਕਤੀ ਰਿਸ਼ਵਤਖੋਰੀ ਦੀ ਮੰਗ ਬਾਰੇ ਲੋੜੀਂਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਦੇ ਨਾਲ 24 ਘੰਟੇ ਸੱਤੇ ਦਿਨ ਸ਼ਿਕਾਇਤਾਂ ਦਰਜ ਕਰਵਾ ਸਕਦਾ ਹੈ।
ਇਹ ਵੀ ਪੜ੍ਹੋ- ਪ੍ਰਭੂ ਦਰਸ਼ਨ ਦੀ ਚਾਹਤ : 20 ਸਾਲਾਂ 'ਚ 84 ਕਰੋੜ ਵਾਰ ਕਾਪੀ 'ਚ ਲਿਖਿਆ 'ਰਾਧੇ ਸ਼ਾਮ, ਸੀਤਾ ਰਾਮ'
ਬੁਲਾਰੇ ਨੇ ਦੱਸਿਆ ਕਿ ਇੱਕ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਉਣ, ਫਜ਼ੂਲ ਐਂਟਰੀਆਂ, ਸਪੈਮ, ਜੰਕ ਪੋਸਟਾਂ ਅਤੇ ਭ੍ਰਿਸ਼ਟਾਚਾਰ ਨਾਲ ਗੈਰ-ਸੰਬੰਧਿਤ ਐਂਟਰੀਆਂ ਦੀ ਪੁਣਛਾਣ (ਫਿਲਟਰ) ਲਈ ਇਸ ਵੈੱਬ ਪੋਰਟਲ 'ਤੇ ਇੱਕ 'ਆਟੋਮੈਟਿਕ ਬੋਟ' ਸਥਾਪਤ ਕੀਤਾ ਹੈ। ਨਤੀਜੇ ਵਜੋਂ ਕੁੱਲ 4,02,133 ਇੰਦਰਾਜ਼ਾਂ ਵਿੱਚੋਂ, 3,90,050 ਐਂਟਰੀਆਂ ਦੀ ਪਛਾਣ ਅਪ੍ਰਸੰਗਿਕ ਜਾਂ ਕਬਾੜ ਪੋਸਟਾਂ ਅਤੇ ਭ੍ਰਿਸ਼ਟਾਚਾਰ ਨਾਲ ਕੋਈ ਸਬੰਧ ਨਾ ਹੋਣ ਬਾਰੇ ਵਰਗੀਕ੍ਰਿਤ ਵੰਡ ਕਰਦਿਆਂ ਉਨ੍ਹਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਗਿਆ। ਇਸ ਪਹਿਲਕਦਮੀ ਦਾ ਉਦੇਸ਼ ਲੋੜੀਂਦੇ ਸਰੋਤਾਂ ਅਤੇ ਸਿਰਫ਼ ਕਾਰਵਾਈਯੋਗ ਸ਼ਿਕਾਇਤਾਂ 'ਤੇ ਧਿਆਨ ਕੇਂਦਰਿਤ ਕਰਨਾ ਹੈ, ਜੋ ਭ੍ਰਿਸ਼ਟਾਚਾਰ ਵਿਰੁੱਧ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਯੋਗਦਾਨ ਪਾਉਂਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, 10ਵੀਂ ’ਚ ਟਾਪਰ ਬਣੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਾਕੀ ਬਚੀਆਂ 12,083 ਸ਼ਿਕਾਇਤਾਂ/ਇੰਦਰਾਜ਼ਾਂ ਦਾ ਡੂੰਘਾਈ ਨਾਲ ਮੁਲਾਂਕਣ ਕਰਨ ਤੋਂ ਪਤਾ ਲੱਗਿਆ ਹੈ ਕਿ 4,144 ਸ਼ਿਕਾਇਤਾਂ ਦਾ ਭ੍ਰਿਸ਼ਟਾਚਾਰ ਨਾਲ ਕੋਈ ਸੰਬੰਧ ਨਹੀਂ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਕਾਰਵਾਈਯੋਗ ਸ਼ਿਕਾਇਤਾਂ ਵਿੱਚੋਂ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾਵਾਂ ਰਾਹੀਂ ਕੀਤੇ ਗਏ ਦਾਅਵਿਆਂ ਦੀ ਪੁਸ਼ਟੀ ਲਈ ਆਡੀਓ/ਵੀਡੀਓ ਰਿਕਾਰਡਿੰਗਾਂ ਦੇ ਨਾਲ ਬਾਕੀ ਬਚੀਆਂ ਕੁੱਲ 7,939 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਇਨ੍ਹਾਂ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਵਿੱਚੋਂ 3,401 ਸ਼ਿਕਾਇਤਾਂ ਹੋਰ ਵਿਭਾਗਾਂ ਨਾਲ ਸਬੰਧਤ ਪਾਈਆਂ ਗਈਆਂ, ਜੋ ਕਿ ਸਬੰਧਤ ਵਿਭਾਗਾਂ ਨੂੰ ਵਿਚਾਰਨ ਅਤੇ ਬਣਦੀ ਕਾਰਵਾਈ ਹਿੱਤ ਭੇਜ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ- ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤੇ ਮੁੰਡਿਆਂ ਨਾਲ ਵਾਪਰਿਆ ਭਾਣਾ, 17 ਸਾਲਾ ਮੁੰਡੇ ਦੀ ਹੋਈ ਮੌਤ
ਬਾਕੀ ਬਚੀਆਂ 394 ਸ਼ਿਕਾਇਤਾਂ, ਜੋ ਆਡੀਓ/ਵੀਡੀਓ ਰਿਕਾਰਡਿੰਗ ਸਬੂਤਾਂ ਨਾਲ ਸਨ ਅਤੇ ਸਿੱਧੇ ਤੌਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਹਨ। ਇਨ੍ਹਾਂ ਸ਼ਿਕਾਇਤਾਂ ਦੀ ਵਧੇਰੇ ਜਾਂਚ ਲਈ ਵਿਜੀਲੈਂਸ ਬਿਊਰੋ ਦੇ ਰੇਂਜਾਂ ਵਿੱਚ ਸਬੰਧਤ ਸੀਨੀਅਰ ਪੁਲਸ ਸੁਪਰਡੈਂਟਾਂ (ਐਸ.ਐਸ.ਪੀਜ)) ਨੂੰ ਭੇਜ ਦਿੱਤਾ ਗਿਆ ਹੈ। ਸਖ਼ਤ ਪੜਤਾਲ ਦੇ ਨਤੀਜੇ ਵਜੋਂ ਹੁਣ ਤੱਕ ਪੜਤਾਲਾਂ ਦੇ ਨਤੀਜਿਆਂ ਦੇ ਆਧਾਰ 'ਤੇ ਕੁੱਲ 88 ਪਹਿਲੀ ਸੂਚਨਾ ਰਿਪੋਰਟਾਂ (ਐੱਫ.ਆਈ.ਆਰਜ.) ਦਰਜ ਕਰਕੇ, ਇੱਕ ਸ਼ਲਾਘਾਯੋਗ ਮੀਲ ਪੱਥਰ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 8 ਸਾਲਾ ਸਾਨਵੀ ਨੇ ਸਰ ਕੀਤੀ ਆਸਟ੍ਰੇਲੀਆ ਦੀ ਮਾਊਂਟ ਕਿਸਕਿਆਸਕੋ ਚੋਟੀ, ਲਹਿਰਾਇਆ ਤਿਰੰਗਾ
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪੜਤਾਲਾਂ ਦੇ ਨਤੀਜੇ ਵਜੋਂ 40 ਪੁਲਸ ਮੁਲਾਜ਼ਮਾਂ ਸਮੇਤ ਰਿਸ਼ਵਤ ਦੇ ਵੱਖ-ਵੱਖ ਮਾਮਲਿਆਂ ਵਿੱਚ ਸ਼ਾਮਲ 132 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਪ੍ਰੈਲ 2022 ਤੋਂ ਵਿੱਢੀ ਇਸ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬਿਊਰੋ ਨੇ ਸੂਬੇ ਭਰ ਵਿੱਚ ਭ੍ਰਿਸ਼ਟਾਚਾਰ ਦੇ ਕੁੱਲ 298 ਵੱਖ-ਵੱਖ ਮਾਮਲਿਆਂ ਵਿੱਚ 359 ਮੁਲਜ਼ਮਾਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਆਪਕ ਜਾਂਚ ਲਈ 152 ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ ਅਤੇ 99 ਕੇਸਾਂ ਵਿੱਚ ਵਿਭਾਗੀ ਜਾਂਚ ਸ਼ੁਰੂ ਕੀਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਬਿਊਰੋ ਨੂੰ ਆਪਣੇ ਅਧਿਕਾਰੀਆਂ ਵੱਲੋਂ ਦਿਖਾਏ ਸਮਰਪਣ ਅਤੇ ਪੇਸ਼ੇਵਰਤਾ 'ਤੇ ਭਰੋਸਾ ਹੈ ਜੋ ਜਨਤਕ ਸੇਵਾ ਵਿੱਚ ਈਮਾਨਦਾਰੀ ਅਤੇ ਅਖੰਡਤਾ ਦੇ ਸਿਧਾਂਤਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਤੇਜ਼ ਅਤੇ ਨਿਰਣਾਇਕ ਕਾਰਵਾਈ ਨੂੰ ਸਮਰੱਥ ਬਣਾਉਂਦਾ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਸਰਕਾਰ ਦਾ ਪੀ. ਐੱਸ. ਪੀ. ਸੀ. ਐੱਲ. ਦੇ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ
NEXT STORY