ਜਲੰਧਰ (ਧਵਨ)-ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਅਤੇ ਮੌਜੂਦਾ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਾਲੇ ਵਿਜੀਲੈਂਸ ਬਿਊਰੋ ਦੇ ਏ. ਆਈ. ਜੀ. ਮਨਮੋਹਨ ਕੁਮਾਰ ਨੇ ਕਿਹਾ ਹੈ ਕਿ ਭਾਵੇਂ ਸਿਆਸੀ ਪਾਰਟੀਆਂ ਦੇ ਨੇਤਾ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਕੋਈ ਵੀ ਬਿਆਨ ਦੇ ਰਹੇ ਹੋਣ ਪਰ ਇਸ ਮਾਮਲੇ 'ਚ ਕੋਈ ਕਹਾਣੀ ਨਹੀਂ ਬਣਾਈ ਗਈ।
ਏ. ਆਈ. ਜੀ. ਮਨਮੋਹਨ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਸੁੰਦਰ ਸ਼ਾਮ ਅਰੋੜਾ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਗਲਤ ਜੱਜ ਕਰ ਬੈਠੇ ਅਤੇ ਉਨ੍ਹਾਂ ਕੋਲੋਂ ਗਲਤੀ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਉਕਤ ਗ੍ਰਿਫ਼ਤਾਰੀ ਤੋਂ ਬਾਅਦ ਸਾਰੇ ਅਧਿਕਾਰੀਆਂ ਦਾ ਮਨੋਬਲ ਵਧਿਆ ਹੈ। ਹੁਣ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸਾਂ ਨੂੰ ਜਲਦ ਤੋਂ ਜਲਦ ਕਲੀਅਰੈਂਸ ਮਿਲ ਰਹੀ ਹੈ।
ਇਹ ਵੀ ਪੜ੍ਹੋ: ਮਹਿਤਪੁਰ ਵਿਖੇ ਪਤਨੀ, 2 ਬੱਚੇ ਤੇ ਸੱਸ-ਸਹੁਰੇ ਨੂੰ ਜਿਊਂਦਾ ਸਾੜਨ ਵਾਲੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 30 ਸਾਲ ਦੀ ਸਰਕਾਰੀ ਸੇਵਾ ਕੀਤੀ ਹੈ ਅਤੇ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਮੌਜੂਦਾ ਸਰਕਾਰ ਨੇ ਵਿਜੀਲੈਂਸ ਬਿਊਰੋ ਨੂੰ ਕੰਮ ਕਰਨ ਲਈ ਖੁੱਲ੍ਹਾ ਹੱਥ ਦਿੱਤਾ ਹੋਇਆ ਹੈ। ਇਸ ਨਾਲ ਅਧਿਕਾਰੀਆਂ ਦਾ ਹੌਸਲਾ ਵਧਿਆ ਹੈ। ਇਹ ਪੁੱਛੇ ਜਾਣ 'ਤੇ ਕਿ ਕੁਝ ਸਿਆਸੀ ਨੇਤਾਵਾਂ ਨੇ ਕਿਹਾ ਹੈ ਕਿ ਅਰੋੜਾ ਨੂੰ ਕਹਾਣੀ ਬਣਾ ਕੇ ਫਸਾਇਆ ਗਿਆ ਹੈ ਤਾਂ ਏ. ਆਈ. ਜੀ. ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੋਇਆ। ਸਾਰੀ ਸੱਚਾਈ ਜਨਤਾ ਦੇ ਸਾਹਮਣੇ ਹੈ। ਜੇ ਕੋਈ ਸਿਆਸੀ ਨੇਤਾ ਜਾਂ ਬਿਊਰੋਕ੍ਰੇਟ ਰਿਸ਼ਵਤਖੋਰੀ ਦੇ ਦੋਸ਼ਾਂ 'ਚ ਸਾਹਮਣੇ ਆਉਂਦਾ ਹੈ ਤਾਂ ਉਹ ਉਸ ਖ਼ਿਲਾਫ਼ ਵੀ ਵੱਡੀ ਤੋਂ ਵੱਡੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਜਿਸ ਬਿਲਡਰ ਦਾ ਨਾਂ ਅਰੋੜਾ ਨਾਲ ਜੁੜਿਆ ਹੋਇਆ ਹੈ, ਉਹ ਪਰਸੋਂ ਵਿਜੀਲੈਂਸ ਬਿਊਰੋ ਕੋਲ ਆਪਣੇ ਬਿਆਨ ਦੇਣ ਲਈ ਆਏਗਾ। 1000 ਕਰੋੜ ਦੇ ਸਿੰਚਾਈ ਘਪਲੇ ਬਾਰੇ ਉਨ੍ਹਾਂ ਕਿਹਾ ਕਿ ਜਾਂਚ ਚੱਲ ਰਹੀ ਹੈ ਅਤੇ ਇਸ ਵਿਚ ਜਿਸ ਦੀ ਵੀ ਭੂਮਿਕਾ ਸਾਹਮਣੇ ਆਵੇਗੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਚਮਕੀ ਕਿਸਮਤ: ਪੈਂਚਰ ਲਾਉਣ ਵਾਲਾ ਮਾਹਿਲਪੁਰ ਦਾ ਸ਼ਖ਼ਸ ਬਣਿਆ ਕਰੋੜਪਤੀ, ਨਿਕਲੀ 3 ਕਰੋੜ ਦੀ ਲਾਟਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪ੍ਰੇਮਿਕਾ ਨੂੰ ਵਿਦੇਸ਼ ਭੇਜਣ ਲਈ ਖ਼ਰਚੇ ਲੱਖਾਂ, ਵਿਆਹ ਦੀ ਗੱਲ ਤੁਰਨ 'ਤੇ ਜੋ ਹੋਇਆ, ਹੋਸ਼-ਹਵਾਸ ਗੁਆ ਬੈਠਾ ਪ੍ਰੇਮੀ
NEXT STORY