ਅੰਮ੍ਰਿਤਸਰ (ਸਾਗਰ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐੱਸ.ਪੀ.ਸੀ.ਐੱਲ. ਦੇ ਬਿਜਲੀ ਚੋਰੀ ਵਿਰੋਧੀ (ਐਂਟੀ ਪਾਵਰ ਥੈਫਟ) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐੱਸ.ਆਈ. ਨੂੰ ਤਰਲੋਚਨ ਸਿੰਘ ਵਾਸੀ ਨਵੀਂ ਅਬਾਦੀ, ਵੇਰਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਸ ਮੁਲਾਜ਼ਮ ਉਸਦੇ ਖ਼ਿਲਾਫ਼ ਦਰਜ ਹੋਏ ਬਿਜਲੀ ਚੋਰੀ ਦੇ ਕੇਸ ਵਿੱਚ ਜਾਂਚ ਅਧਿਕਾਰੀ ਹੈ। ਇਸ ਮਾਮਲੇ ਸਬੰਧੀ ਅਦਾਲਤ 'ਚ ਜਾਂਚ ਰਿਪੋਰਟ ਪੇਸ਼ ਕਰਨ ਬਦਲੇ ਉਸ ਤੋਂ 4,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿਚਲੇ ਤੱਥਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਉਰੋ ਦੇ ਅੰਮ੍ਰਿਤਸਰ ਯੂਨਿਟ ਦੀ ਇੱਕ ਟੀਮ ਨੇ ਜਾਲ ਵਿਛਾਇਆ। ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਪੜ੍ਹੋ ਇਹ ਵੀ ਖ਼ਬਰ : ਪਰਿਵਾਰ ਲਈ ਆਈ 'ਕਾਲੀ ਦੀਵਾਲੀ', ਧੀ ਨੇ ਸਹੁਰੇ ਘਰ ਲਿਆ ਫਾਹਾ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਉਨ੍ਹਾਂ ਦੱਸਿਆ ਕਿ ਉਕਤ ਏ.ਐੱਸ.ਆਈ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਜਲੰਧਰ: ਪ੍ਰਿੰਸੀਪਲ ਵੱਲੋਂ ਤੰਗ ਕਰਨ ’ਤੇ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਕੀਤਾ ਹੰਗਾਮਾ
NEXT STORY