ਲੁਧਿਆਣਾ/ਚੰਡੀਗੜ੍ਹ/ਜਲੰਧਰ (ਗੌਤਮ, ਅੰਕੁਰ, ਧਵਨ)- ਵਿਜੀਲੈਂਸ ਬਿਊਰੋ ਦੀ ਲੁਧਿਆਣਾ ਸ਼ਾਖਾ ਨੇ ਥਾਣਾ ਸਦਰ ਦੇ ਅਧੀਨ ਆਉਂਦੀ ਮਰਾਡੋ ਚੌਕੀ ’ਚ ਤਾਇਨਾਤ ਏ.ਐੱਸ.ਆਈ. ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ’ਚ ਕਾਬੂ ਕੀਤਾ ਹੈ।
ਵਿਭਾਗ ਵੱਲੋਂ ਟ੍ਰੈਪ ਲਗਾ ਕੇ ਕੀਤੀ ਗਈ ਕਾਰਵਾਈ ਦੌਰਾਨ ਉਸ ਦੀ ਕਾਰ ਦੀ ਤਲਾਸ਼ੀ ਦੌਰਾਨ 32 ਹਜ਼ਾਰ ਰੁਪਏ ਵੀ ਬਰਾਮਦ ਕੀਤੇ। ਵਿਭਾਗ ਨੇ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁਲਜ਼ਮ ਦੀ ਪਛਾਣ ਏ.ਐੱਸ.ਆਈ. ਪ੍ਰਤਾਪ ਸਿੰਘ ਵਜੋਂ ਕੀਤੀ ਗਈ ਹੈ। ਮੁਲਜ਼ਮ ਨੂੰ ਸ਼ਨੀਵਾਰ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ’ਤੇ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਖਿਲਾਫ ਸ਼ਿਮਲਾਪੁਰੀ ਦੇ ਰਹਿਣ ਵਾਲੇ ਗੁਰਜੀਤ ਰਾਏ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ 'ਚ ਜਾਣ ਤੋਂ ਰੋਕਿਆ, ਕਮਿਸ਼ਨਰ ਨੇ ਕੀਤਾ ਸਸਪੈਂਡ
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਉਸ ਦੇ ਖਿਲਾਫ਼ ਮਰਾਡੋ ਚੌਕੀ ’ਚ ਇਕ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਕਾਰਵਾਈ ਏ.ਐੱਸ.ਆਈ. ਪ੍ਰਤਾਪ ਸਿੰਘ ਕਰ ਰਿਹਾ ਸੀ। ਉਸ ਨੇ ਦੋਸ਼ ਲਾਇਆ ਕਿ ਜਾਂਚ ਦੌਰਾਨ ਏ.ਐੱਸ.ਆਈ. ਨੇ ਬਿਨਾਂ ਕਿਸੇ ਲਿਖਤੀ ਕਾਰਵਾਈ ਦੇ ਉਸ ਦਾ ਮੋਬਾਈਲ, ਲੈਪਟਾਪ ਤੇ ਹੋਰ ਦਸਤਾਵੇਜ਼ ਕਬਜ਼ੇ ’ਚ ਲੈ ਲਏ ਸਨ।
ਜ਼ਮਾਨਤ ਮਿਲਣ ਤੋਂ ਬਾਅਦ ਜਦੋਂ ਉਹ ਆਪਣਾ ਸਾਮਾਨ ਲੈਣ ਲਈ ਏ.ਐੱਸ.ਆਈ. ਪ੍ਰਤਾਪ ਸਿੰਘ ਕੋਲ ਗਿਆ ਤਾਂ ਉਸ ਨੇ ਸਾਮਾਨ ਵਾਪਸ ਕਰਨ ਬਦਲੇ 40 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਅਤੇ 20 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਲੈ ਕੇ ਕੁਝ ਸਾਮਾਨ ਵਾਪਸ ਕਰ ਦਿੱਤਾ।
ਬਾਕੀ ਸਾਮਾਨ ਵਾਪਸ ਕਰਨ ਲਈ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣੀ ਸ਼ੁਰੂ ਕਰ ਦਿੱਤੀ, ਜਿਸ ’ਤੇ ਉਸ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ। ਵਿਜੀਲੈਂਸ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਟ੍ਰੈਪ ਲਗਾ ਕੇ ਏ.ਐੱਸ.ਆਈ. ਪ੍ਰਤਾਪ ਸਿੰਘ ਨੂੰ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਹਸਪਤਾਲ ਇਲਾਜ ਕਰਵਾਉਣ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ, ਅੱਜ ਬੰਦ ਰਹਿਣਗੀਆਂ OPDs
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੋਲਕਾਤਾ ਜਬਰ-ਜਨਾਹ ਤੇ ਕਤਲ ਦੇ ਮਾਮਲੇ ਨੂੰ ਲੈ ਕੇ PCMS ਦੀ ਹੜਤਾਲ, ਮਰੀਜ਼ਾਂ ਨੇ ਕਿਹਾ- 'ਸਾਡਾ ਕੀ ਕਸੂਰ...'
NEXT STORY