ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸ ਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੱਸਿਆ ਕਿ ਉਸ ਦੇ ਖ਼ਿਲਾਫ਼ ਥਾਣਾ ਘੱਗਾ, ਜ਼ਿਲ੍ਹਾ ਪਟਿਆਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਐੱਫ.ਆਈ.ਆਰ. ਦਰਜ ਹੈ। ਉਸ ਨੇ ਦੋਸ਼ ਲਾਇਆ ਕਿ ਸੀ.ਆਈ.ਏ. ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐੱਸ.ਆਈ.) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਗਟ ਸਿੰਘ ਨੇ ਇਸ ਪੁਲਸ ਕੇਸ ਵਿੱਚ ਉਸ ਦੀ ਮਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏ.ਐੱਸ.ਆਈ. ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਲੈ ਰਿਹਾ ਸੀ।
ਇਸ ਸਬੰਧੀ ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐੱਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐੱਸ.ਆਈ. ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨਾਂ ਨੂੰ ਨਾਮਜ਼ਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਚੋਣਾਂ ਦੇ ਮੱਦੇਨਜ਼ਰ ਸਰਕਾਰੀ ਮੁਲਾਜ਼ਮਾਂ ਤੇ ਡਾਕਟਰਾਂ ਨੂੰ ਨਹੀਂ ਮਿਲੇਗੀ ਛੁੱਟੀ, ਜੇਲ੍ਹਾਂ 'ਚ ਮੁਲਾਕਾਤਾਂ 'ਤੇ ਵੀ ਲੱਗੀ ਰੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣਾਂ ਦੇ ਮੱਦੇਨਜ਼ਰ ਸਰਕਾਰੀ ਮੁਲਾਜ਼ਮਾਂ ਤੇ ਡਾਕਟਰਾਂ ਨੂੰ ਨਹੀਂ ਮਿਲੇਗੀ ਛੁੱਟੀ, ਜੇਲ੍ਹਾਂ 'ਚ ਮੁਲਾਕਾਤਾਂ 'ਤੇ ਵੀ ਲੱਗੀ ਰੋਕ
NEXT STORY