ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ।
ਇਹ ਪ੍ਰਗਟਾਵਾ ਕਰਦਿਆਂ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 'ਲਵ ਮੈਰਿਜ' ਦਾ ਖ਼ੂਨੀ ਅੰਜਾਮ ! ਦੂਜੀ ਔਰਤ ਲਈ ਪਤੀ ਨੇ ਗਲ਼ ਘੁੱਟ ਕੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਉਸ ਤੋਂ 5,200 ਰੁਪਏ ਰਿਸ਼ਵਤ ਲਈ ਸੀ ਅਤੇ ਇਸ ਮੰਤਵ ਬਾਰੇ ਉਸ ਦੀ ਦਰਖਾਸਤ ਨੂੰ ਤਿੰਨ ਮਹੀਨੇ ਤੱਕ ਲਟਕਾ ਕੇ ਰੱਖਿਆ।
ਜ਼ਿਕਰਯੋਗ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਮੁਲਜ਼ਮ ਪਟਵਾਰੀ ਉਦੋਂ ਤੋਂ ਹੀ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਟ੍ਰੈਵਲ ਏਜੰਟ ਨੇ ਰਿਸ਼ਤੇਦਾਰਾਂ ਨੂੰ ਵੀ ਨਾ ਬਖ਼ਸ਼ਿਆ, ਅਰਮੀਨੀਆ 'ਚ ਫਸਾ'ਤੇ ਨੌਜਵਾਨ, ਦੇਖੋ ਮਾੜੇ ਹਾਲਾਤਾਂ ਦੀ ਵੀਡੀਓ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੀ ਰਵਨੀਤ ਬਿੱਟੂ ਨੇ ਅਮਿਤ ਸ਼ਾਹ ਦੇ ਕਹਿਣ 'ਤੇ CM ਮਾਨ ਦੀ ਦੋਸਤੀ ਭੁੱਲ ਕੇਜਰੀਵਾਲ-ਰਾਘਵ 'ਤੇ ਵਿੰਨ੍ਹਿਆ ਸੀ ਨਿਸ਼ਾਨਾ
NEXT STORY