ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਜਲਾਲਬਾਦ, ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਅਤੇ ਵਾਹੀਯੋਗ ਜ਼ਮੀਨ ਦਾ ਜਾਅਲੀ ਇੰਤਕਾਲ ਦਰਜ ਕਰਨ ਬਦਲੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਬਿਊਰੋ ਨੇ ਸ਼ਿਕਾਇਤਕਰਤਾ ਬਰਜਿੰਦਰ ਸਿੰਘ ਅਤੇ ਉਸਦੇ ਭਰਾ ਹਰਜਿੰਦਰ ਸਿੰਘ, ਵਾਸੀ ਪਿੰਡ ਖੱਬੇ ਡੋਗਰਾਂ, ਜ਼ਿਲ੍ਹਾ ਤਰਨਤਾਰਨ ਦੀ ਸਾਂਝੀ ਵਾਹੀਯੋਗ ਜ਼ਮੀਨ ਦੇ ਇੰਤਕਾਲ ਅਤੇ ਵੰਡ ਕਰਨ ਸਬੰਧੀ ਪੜਤਾਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਦਾ ਸੰਚਾਲਕ ਰਵੀ ਰਾਜਗੜ੍ਹ ਗ੍ਰਿਫ਼ਤਾਰ
ਇਸ ਦੌਰਾਨ ਪਤਾ ਲੱਗਾ ਕਿ ਉਪਰੋਕਤ ਮਾਲ ਕਰਮਚਾਰੀ ਨੇ ਸ਼ਿਕਾਇਤਕਰਤਾ ਦੀ ਪਰਿਵਾਰਕ ਜ਼ਮੀਨ ਦੀ ਵੰਡ ਕਰਨ ਅਤੇ ਇੰਤਕਾਲ ਕਰਵਾਉਣ ਲਈ ਉਨ੍ਹਾਂ ਦੇ ਪਿੰਡ ਖੱਬੇ ਡੋਗਰਾਂ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਰਾਹੀਂ ਸ਼ਿਕਾਇਤਕਰਤਾ ਦੇ ਭਰਾ ਤੋਂ 15,000 ਰੁਪਏ ਲਏ ਸਨ। ਦੋਸ਼ਾਂ ਦੇ ਸਹੀ ਪਾਏ ਜਾਣ ਉਪਰੰਤ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ. ਪੀ. ਸੀ. ਦੀ ਧਾਰਾ 409, 420, 467, 468, 471 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਐਲਾਨ, ਜਲਦ ਸ਼ੁਰੂ ਹੋਵੇਗੀ 'ਸਰਕਾਰ ਤੁਹਾਡੇ ਦੁਆਰ' ਯੋਜਨਾ, ਜਾਣੋ ਇਸ ਦੀ ਖ਼ਾਸੀਅਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਦਾ ਸੰਚਾਲਕ ਰਵੀ ਰਾਜਗੜ੍ਹ ਗ੍ਰਿਫ਼ਤਾਰ
NEXT STORY