ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੈਕਟਰ-17 ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਸੁਪਰਡੈਂਟ ਨੂੰ ਇਕ ਨਿੱਜੀ ਟਰਾਂਸਪੋਰਟਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਧਾਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਆ ਗਈਆਂ ਗਰਮੀਆਂ ਦੀਆਂ ਛੁੱਟੀਆਂ! 26 ਜੂਨ ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ
ਸ਼ਿਕਾਇਤ ਦੀ ਜਾਂਚ ਤੋਂ ਬਾਅਦ ਬਿਊਰੋ ਦੇ ਉਡਣ ਦਸਤੇ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸੁਪਰਡੈਂਟ ਨੂੰ ਉਸ ਦੇ ਦਫ਼ਤਰ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 2 ਜੂਨ ਤੱਕ ਜਾਰੀ ਹੋਈ ਚਿਤਾਵਨੀ, ਸਵੇਰੇ 10 ਤੋਂ 3 ਵਜੇ ਤੱਕ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੌਮਾਂਤਰੀ ਪੰਛੀ ਰੱਖ ਹਰੀਕੇ 'ਚ ਲੱਗੀ ਭਿਆਨਕ ਅੱਗ
NEXT STORY