ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ. ਐੱਸ. ਆਈ. ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਜਲੰਧਰ ਸ਼ਹਿਰ ਦੇ ਮਕਸੂਦਾਂ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਪੜ੍ਹੋ Latest ਅਪਡੇਟ! 30 ਨਵੰਬਰ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸ਼ਿਕਾਇਤਕਰਤਾ ਨੂੰ ਥਾਣਾ ਭੋਗਪੁਰ ਵਿਖੇ ਦਰਜ ਮਾਮਲੇ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਮਾਮਲੇ ਦੇ ਜਾਂਚ ਅਧਿਕਾਰੀ ਵਜੋਂ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਨੂੰ ਗ੍ਰਿਫ਼ਤਾਰ ਨਾ ਕਰਨ, ਪਿਸਤੌਲ ਦੀ ਬਰਾਮਦਗੀ ਨਾ ਦਿਖਾਉਣ ਅਤੇ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੁਰਜੀਤ ਸਿੰਘ ਲਈ ਹੋਰ ਪੁਲਸ ਰਿਮਾਂਡ ਨਾ ਮੰਗਣ ਵਾਸਤੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਦੇ ਨਾਂ ’ਤੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਸੀ ਜਦ ਮੁਲਜ਼ਮ ਏ. ਐੱਸ. ਆਈ. 5 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਦੀ ਬੇਨਤੀ ’ਤੇ ਰਿਸ਼ਵਤ ਦੀ ਰਕਮ ਨੂੰ ਘਟਾ ਕੇ 2 ਲੱਖ ਰੁਪਏ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਐੱਸ. ਐੱਚ. ਓ. ਰਾਜੇਸ਼ ਕੁਮਾਰ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਬੰਧੀ ਕੋਈ ਸਬੂਤ ਨਹੀਂ ਮਿਲਿਆ। ਅਗਲੇਰੀ ਜਾਂਚ ਦੌਰਾਨ ਐੱਸ. ਐੱਚ. ਓ. ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ ਪਹਿਲੀ ਵਾਰ ਬੱਚਿਆਂ ਦਾ ਵਿਧਾਨ ਸਭਾ ਸੈਸ਼ਨ, ਸਿਆਸਤਦਾਨਾਂ ਦੇ ਰੂਪ 'ਚ ਵਿਚਰੇ ਵਿਦਿਆਰਥੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਸ ਦੀ ਕਾਰਵਾਈ ਜਾਰੀ, ਡਰੱਗ ਮਨੀ ਸਣੇ 104 ਨਸ਼ਾ ਸਮੱਗਲਰ ਗ੍ਰਿਫ਼ਤਾਰ
NEXT STORY