ਚੰਡੀਗੜ੍ਹ, (ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿਛਲੇ ਮਹੀਨੇ ਦੌਰਾਨ ਕੁੱਲ 14 ਛਾਪੇ ਮਾਰ ਕੇ 14 ਸਰਕਾਰੀ ਮੁਲਾਜ਼ਮਾਂ ਸਮੇਤ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਿਨ੍ਹਾਂ ਵਿਚ ਮਾਲ ਮਹਿਕਮੇ ਦੇ 5 ਮੁਲਾਜ਼ਮ, ਪੁਲਸ ਵਿਭਾਗ ਦੇ 6 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 3 ਮੁਲਾਜ਼ਮ ਸ਼ਾਮਲ ਹਨ।
ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 13 ਚਲਾਨ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ 14 ਕੇਸਾਂ 'ਚ ਵੀ ਕਾਰਵਾਈ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ 2 ਮੁਕੱਦਮਿਆਂ ਵਿਚ ਵੱਖ-ਵੱਖ ਅਦਾਲਤਾਂ ਵਲੋਂ ਦੋ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਜੁਰਮਾਨੇ ਸੁਣਾਏ ਗਏ, ਜਿਨ੍ਹਾਂ ਵਿਚ ਰਵਿੰਦਰਪਾਲ ਸਿੰਘ ਸਾਬਕਾ ਪ੍ਰੋਡਕਸ਼ਨ ਮੈਨੇਜਰ, ਮਾਰਕਫੈਡ ਕਪੂਰਥਲਾ ਨੂੰ ਵਧੀਕ ਸੈਸ਼ਨਜ਼ ਜੱਜ ਕਪੂਰਥਲਾ ਦੀ ਅਦਾਲਤ ਵੱਲੋਂ 2 ਸਾਲ ਦੀ ਕੈਦ ਅਤੇ 5000 ਰੁਪਏ ਦੇ ਜੁਰਮਾਨੇ ਦੀ ਸਜ਼ਾ ਅਤੇ ਪ੍ਰਕਾਸ਼ ਸਿੰਘ ਸੰਧੂ ਕਾਰਜਸਾਧਕ ਅਫਸਰ ਨਗਰ ਸੁਧਾਰ ਟਰੱਸਟ ਕਪੂਰਥਲਾ ਨੂੰ ਵਧੀਕ ਸੈਸ਼ਨਜ਼ ਜੱਜ ਕਪੂਰਥਲਾ ਦੀ ਅਦਾਲਤ ਵੱਲੋਂ 5 ਸਾਲ ਦੀ ਕੈਦ ਸਮੇਤ 50,000 ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।
ਮੁੱਢਲੀ ਪੁੱਛਗਿੱਛ 'ਚ ਇਕ ਹੋਰ ਕਾਰ ਬਰਾਮਦ
NEXT STORY