ਚੰਡੀਗੜ੍ਹ, (ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲੇ ਦੇ ਅਮੀਰ ਖਾਸ ਥਾਣੇ ਵਿਚ ਤਾਇਨਾਤ ਥਾਣੇਦਾਰ ਸਾਹਿਬ ਸਿੰਘ ਨੂੰ ਬੀਤੇ ਦਿਨੀਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਉਪਰੰਤ ਉਸ ਦੇ ਨਿਵਾਸ ਸਥਾਨ ਤੋਂ ਹੈਰੋਇਨ, ਭੁੱਕੀ, ਨਸ਼ੀਲੀਆਂ ਗੋਲੀਆਂ, ਨਕਦੀ ਤੇ 15 ਮੋਬਾਈਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਅਮੀਰ ਖ਼ਾਸ ਫਿਰੋਜ਼ਪੁਰ ਵਿਖੇ ਤਾਇਨਾਤ ਇੰਸਪੈਕਟਰ ਸਾਹਿਬ ਸਿੰਘ ਨੂੰ ਵਿਜੈ ਕੁਮਾਰ ਵਾਸੀ ਜਲਾਲਾਬਾਦ ਦੀ ਸ਼ਿਕਾਇਤ 'ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪਹਿਲਾਂ ਹੀ ਦੋਸ਼ੀ ਥਾਣੇਦਾਰ ਨੂੰ 1 ਲੱਖ 20 ਹਜ਼ਾਰ ਰੁਪਏ ਦਿੱਤੇ ਜਾ ਚੁੱਕੇ ਸਨ ਅਤੇ ਹੁਣ ਉਸ ਦੀ ਜ਼ਬਤ ਕੀਤੀ ਗਈ ਕਣਕ ਅਤੇ ਟਰੱਕ ਨੂੰ ਵਾਪਸ ਕਰਨ ਦੇ ਇਵਜ਼ 'ਚ 50 ਹਜ਼ਾਰ ਲੈਂਦਿਆਂ ਥਾਣੇਦਾਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਕੇਸ ਦਰਜ ਕਰ ਲਿਆ ਹੈ।
ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕੀਤੇ ਥਾਣੇਦਾਰ ਦੇ ਦਫਤਰ ਅਤੇ ਘਰ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਦਫਤਰ ਵਿਖੇ ਉਸ ਕੋਲੋਂ 4500 ਰੁਪਏ ਨਕਦ, 1 ਮੋਬਾਇਲ, ਸਟੇਟ ਬੈਂਕ ਆਫ ਪਟਿਆਲਾ ਦੇ 2 ਚੈੱਕ ਬਰਾਮਦ ਕੀਤੇ ਹਨ, ਜਿਨ੍ਹਾਂ ਵਿਚੋਂ ਇਕ ਚੈੱਕ 'ਤੇ 1,50,000 ਰੁਪਏ ਅਤੇ ਦੂਜੇ ਚੈਕ 'ਤੇ 1,00,000 ਰੁਪਏ ਦੀ ਰਾਸ਼ੀ ਭਰੀ ਹੋਈ ਸੀ। ਚੈੱਕ 'ਤੇ ਹਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਦੇ ਹਸਤਾਖਰ ਕੀਤੇ ਹੋਏ ਸਨ। ਇਸ ਤੋਂ ਇਲਾਵਾ ਦੋਸ਼ੀ ਦੇ ਟੇਬਲ ਦੇ ਦਰਾਜ ਵਿਚੋਂ 20000 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ 6 ਬੋਤਲਾਂ ਅੰਗਰੇਜ਼ੀ ਸ਼ਰਾਬ, 580 ਗ੍ਰਾਮ ਚੂਰਾ ਪੋਸਤ, 4.8 ਗ੍ਰਾਮ ਹੈਰੋਇਨ, 89 ਨਸ਼ੇ ਦੀਆਂ ਗੋਲੀਆਂ ਅਤੇ 7.7 ਗ੍ਰਾਮ ਪੀਲੇ ਰੰਗ ਦਾ ਨਸ਼ੀਲਾ ਪਦਾਰਥ ਅਤੇ 15 ਮੋਬਾਇਲ ਬਰਾਮਦ ਕੀਤੇ ਹਨ।
ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਮੈਨੇਜਮੈਂਟ ਨਾਲ ਗੱਲਬਾਤ ਟੁੱਟੀ
NEXT STORY