ਚੰਡੀਗੜ੍ਹ/ਹੁਸ਼ਿਆਰਪੁਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐੱਸਐੱਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐੱਸਆਈ) ਅਤੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਪੁਰ ਦੇ ਇਕ ਨਿਵਾਸੀ ਵੱਲੋਂ ਦਾਇਰ ਕੀਤੀ ਗਈ ਇਕ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ, ਸਕੂਲ ਲੈ ਕੇ ਜਾਂਦੇ ਆਟੋ ਵਾਲੇ ਨੇ ਗਰਭਵਤੀ ਕੀਤੀ ਕੁੜੀ
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿਚ ਉਸਦੇ ਭਤੀਜੇ ਵਿਰੁੱਧ ਐੱਨਡੀਪੀਐੱਸ ਕਾਨੂੰਨ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਸ ਮੁਲਾਜ਼ਮ ਉਸਦੇ ਪੁੱਤਰ ਨੂੰ ਐੱਨਡੀਪੀਐੱਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ, ਉਕਤ ਏਐੱਸਆਈ ਨੇ ਉਸਦੇ ਪੁੱਤਰ ਨੂੰ ਕੇਸ ਵਿਚੋਂ ਕੱਢਣ ਲਈ ਐੱਸਐੱਚਓ ਦੀ ਤਰਫੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸ਼ਿਕਾਇਤਕਰਤਾ ਵੱਲੋਂ ਮਿੰਨਤਾਂ ਕਰਨ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ ਘਟਾ ਕੇ 1 ਲੱਖ ਰੁਪਏ ਕਰ ਦਿੱਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਕਤ ਦੋਵਾਂ ਪੁਲਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਆਡੀਓ ਸਬੂਤ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੇ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਸਤਿਸੰਗ ਨੂੰ ਲੈ ਕੇ ਵੱਡੀ ਖ਼ਬਰ, ਟੁੱਟ ਗਏ ਰਿਕਾਰਡ
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7ਏ, ਬੀਐੱਨਐੱਸ ਦੀ ਧਾਰਾ 61(2) ਅਤੇ ਐੱਨਡੀਪੀਐੱਸ ਕਾਨੂੰਨ ਦੀ ਧਾਰਾ 59 ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦੇ ਥਾਣੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਮੰਡੇਰ, ਐੱਸਐੱਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਦੱਸਿਆ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੱਲ੍ਹ ਉਨ੍ਹਾਂ ਨੂੰ ਸਮਰੱਥ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਲੈ ਕੇ ਵੱਡੀ ਖ਼ਬਰ! ਅੱਜ ਰਾਤ 12 ਵਜੇ ਤੋਂ ਬਾਅਦ...
NEXT STORY