ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਇਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਨੂੰ ਬਿਜਲੀ ਚੋਰੀ ਵਿਰੁੱਧ ਪੁਲਸ ਥਾਣਾ, ਪੀ. ਐੱਸ. ਪੀ. ਸੀ. ਐੱਲ., ਲੁਧਿਆਣਾ ਵਿਖੇ ਤਾਇਨਾਤ ਏ. ਐੱਸ. ਆਈ. ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐੱਸ.ਆਈ. ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਲਿਆ ਵੱਡਾ ਫ਼ੈਸਲਾ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ. ਐੱਸ. ਆਈ. ਉਸ ਦੇ ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 5,000 ਰੁਪਏ ’ਚ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏ.ਐੱਸ.ਆਈ. ਦੇ ਵਿਚੋਲੇ ਵਜੋਂ ਇਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ ਏ.ਐੱਸ.ਆਈ. ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਐੱਫ.ਆਈ.ਆਰ. ਨੰਬਰ 15 ਮਿਤੀ 16.09.2022 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਤਹਿਤ ਵਿਜੀਲੈਂਸ ਥਾਣਾ ਫਲਾਇੰਗ ਸਕੁਐਡ-1, ਪੰਜਾਬ ਐੱਸ.ਏ.ਐੱਸ. ਨਗਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ : ਬਰਾੜ, ਇਯਾਲੀ ਸਣੇ ਹੋਰ ਵੱਡੇ ਆਗੂਆਂ ਨੂੰ ਜਥੇਬੰਦਕ ਢਾਂਚੇ ’ਚੋਂ ਬਾਹਰ ਰੱਖਣ ’ਤੇ ਬੋਲੇ ਭੂੰਦੜ, ਕਹੀ ਇਹ ਗੱਲ
ਜੰਗਲੀ ਸੂਰਾਂ ਨੂੰ ਰੋਕਣ ਲਈ ਲਗਾਈ ਤਾਰ ਤੋਂ ਨੌਜਵਾਨ ਨੂੰ ਲੱਗਾ ਕਰੰਟ, ਹੋਈ ਮੌਤ
NEXT STORY