ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਾਇਕ ਰਜਿਸਟਰਾਰ, ਪੰਜਾਬ ਸਹਿਕਾਰਤਾ ਵਿਭਾਗ, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਫਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਮੁਲਾਜ਼ਮ ਰਜਿੰਦਰ ਸਿੰਘ, ਵਾਸੀ ਗਾਰਡਨ ਕਲੋਨੀ, ਖਰੜ ਨੂੰ ਸ਼ਿਕਾਇਤਕਰਤਾ ਜਸਪਾਲ ਸਿੰਘ ਵਾਸੀ ਪਿੰਡ ਬਗਿੰਡੀ, ਤਹਿਸੀਲ ਖਰੜ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਪਿੰਡ ਸਿਉਂਕ, ਤਹਿਸੀਲ ਖਰੜ ਦੀ ਦੁੱਧ ਇਕੱਤਰਨ ਸੁਸਾਇਟੀ ਵਿੱਚ ਸਕੱਤਰ ਵਜੋਂ ਕੰਮ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਠਜੋੜ ਨੂੰ ਲੈ ਕੇ 'ਆਪ' ਤੇ ਕਾਂਗਰਸ 'ਚ ਬਣੀ ਸਹਿਮਤੀ! ਸੀਨੀਅਰ ਲੀਡਰਾਂ ਨੇ ਕੀਤੀ ਸੀਟ ਸ਼ੇਅਰਿੰਗ 'ਤੇ ਚਰਚਾ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਜਿੰਦਰ ਸਿੰਘ ਪਿੰਡ ਸਿਉਂਕ ਦੀ ਉਕਤ ਦੁੱਧ ਇਕੱਤਰਨ ਸੋਸਾਇਟੀ ਦੀ ਚੋਣ ਸਬੰਧੀ ਫਾਈਲ ਕਲੀਅਰ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜੋ ਕਿ ਉਸ ਦੇ ਦਫ਼ਤਰ ਵਿੱਚ ਵਿਚਾਰ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਦੇ ਹੱਕ 'ਚ ਨਿੱਤਰੇ ਰਵਨੀਤ ਸਿੰਘ ਬਿੱਟੂ, ਸੁਖਬੀਰ ਬਾਦਲ ਨੂੰ ਪਾਈ ਝਾੜ
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ ਯੂਨਿਟ ਨੇ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਕਰਮਚਾਰੀ ਖ਼ਿਲਾਫ਼ ਥਾਣਾ ਉਡਣ ਦਸਤਾ-1, ਪੰਜਾਬ, ਐੱਸ.ਏ.ਐੱਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਰਦਾਨਾ ਕਮਜ਼ੋਰੀ ਕਾਰਨ ਸਾਥੀ ਅੱਗੇ ਆ ਰਹੀ ਸ਼ਰਮਿੰਦਗੀ ਤੋਂ ਬਚੋ, ਵਰਤੋਂ ਇਹ ਨੁਸਖ਼ਾ
NEXT STORY