ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫ਼ਤਾਰ ਕੀਤਾ ਹੈ।
ਅੱਜ ਇਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਸ ਮੁਲਾਜ਼ਮ ਨੂੰ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਹਨੀਪ੍ਰੀਤ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਚੜ੍ਹਿਆ ਪੁਲਸ ਅੜਿੱਕੇ
ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਸ ਕਰਮਚਾਰੀ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸ਼ਹਿਰ ਥਾਣੇ ਵਿਚ ਦਰਜ ਕਰਵਾਏ ਇਕ ਕੇਸ ਵਿਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਭਾਰਤ ਨੇ ਵਾਹਗਾ ਬਾਰਡਰ ’ਤੇ ਤਿਰੰਗਾ ਲਹਿਰਾਉਣ ਲਈ ਲਗਾਇਆ ਪੋਲ, ਪਾਕਿਸਤਾਨ ਖੜ੍ਹਾ ਕਰ ਰਿਹੈ ਵਿਵਾਦ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ, ਪਟਿਆਲਾ ਰੇਂਜ ਵਿਚ ਮੁਲਜ਼ਮ ਏ. ਐੱਸ. ਆਈ. ਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਚੀਮਾ
NEXT STORY