ਬਟਾਲਾ, (ਬੇਰੀ, ਮਠਾਰੂ)- ਅੱਜ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਡੀ. ਐੱਸ. ਪੀ. ਤਜਿੰਦਰ ਸਿੰਘ ਦੀ ਅਗਵਾਈ ਹੇਠ ਨਗਰ ਕੌਂਸਲ ਦਫਤਰ ਵਿਖੇ ਦੁਬਾਰਾ ਛਾਪਾ ਮਾਰਿਆ ਗਿਆ।ਡੀ. ਐੱਸ. ਪੀ. ਤਜਿੰਦਰ ਸਿੰਘ ਨੇ ਦੱਸਿਆ ਕਿ ਹਰਿੰਦਰ ਸਿੰਘ ਕਲਸੀ ਸਾਬਕਾ ਮੀਤ ਪ੍ਰਧਾਨ ਵੱਲੋਂ ਜੋ ਦੋਸ਼ ਲਾਏ ਗਏ ਸਨ, ਉਨ੍ਹਾਂ ਦੀ ਜਾਂਚ ਲਈ ਉਹ ਦੁਬਾਰਾ ਨਗਰ ਕੌਂਸਲ ਦਫਤਰ ਬਟਾਲਾ ਵਿਖੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਗਰ ਕੌਂਸਲ ਬਟਾਲਾ ਦੇ ਕੁਝ ਅਧਿਕਾਰੀਆਂ ਦੇ ਬਿਆਨਾਂ ਨੂੰ ਕਲਮਬੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਜਾਂਚ ਸਹੀ ਦਿਸ਼ਾ ਵਿਚ ਅੱਗੇ ਵਧ ਰਹੀ ਹੈ ਅਤੇ ਜਲਦ ਹੀ ਇਸਦੇ ਨਤੀਜੇ ਲੋਕਾਂ ਦੇ ਸਾਹਮਣੇ ਆਉਣਗੇ। ਤਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਵਿਭਾਗ ਦਾ ਕੰਮ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰਨਾ ਹੈ। ਇਸ ਲਈ ਵਿਭਾਗ ਦੇ ਅਧਿਕਾਰੀ ਪੂਰੀ ਤਰ੍ਹਾਂ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੋਸ਼ਾਂ ਦੀ ਜਾਂਚ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਏ ਜਾਣਗੇ, ਉਨ੍ਹਾਂ ਵਿਰੁੱਧ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ। ਡੀ. ਐੱਸ. ਪੀ. ਨੇ ਕਿਹਾ ਕਿ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਐੱਸ. ਆਈ. ਮਨਜੀਤ ਸਿੰਘ, ਏ. ਐੱਸ. ਆਈ. ਰਛਪਾਲ ਸਿੰਘ ਤੇ ਏ. ਐੱਸ. ਆਈ. ਬਲਵਿੰਦਰ ਸਿੰਘ ਮੌਜੂਦ ਸਨ।
ਭਾਜਪਾ ਕੌਂਸਲਰਾਂ ਨੇ ਡੀ. ਐੱਸ. ਪੀ. ਵਿਜੀਲੈਂਸ ਅੱਗੇ ਪ੍ਰਗਟਾਇਆ ਰੋਸ
ਇਸ ਦੌਰਾਨ ਨਗਰ ਕੌਂਸਲ ਦਫਤਰ ਵਿਖੇ ਪਹੁੰਚੇ ਭਾਜਪਾ ਕੌਂਸਲਰਾਂ ਨੇ ਵਿਜੀਲੈਂਸ ਵਿਭਾਗ ਦੀ ਕਾਰਵਾਈ ’ਤੇ ਰੋਸ ਪ੍ਰਗਟਾਉਂਦਿਆਂ ਡੀ. ਐੱਸ. ਪੀ. ਵਿਜੀਲੈਂਸ ਨੂੰ ਕਿਹਾ ਕਿ ਪਹਿਲਾਂ ਤਾਂ ਈ. ਓ. ਨੇ ਅਹੁਦਾ ਸੰਭਾਲਦੇ ਹੀ ਹਾਊਸ ਦੀ ਸਹਿਮਤੀ ਨਾਲ ਲਾਏ ਗਏ ਟੈਂਡਰਾਂ ਨੂੰ ਰੱਦ ਕਰ ਦਿੱਤਾ ਅਤੇ ਬਾਅਦ ਵਿਚ ਨਗਰ ਕੌਂਸਲ ਦਫਤਰ ਵਿਖੇ ਰੱਖੇ ਕੱਚੇ ਮੁਲਾਜ਼ਮਾਂ ਨੂੰ ਵੀ ਨੌਕਰੀ ਤੋਂ ਕੱਢ ਦਿੱਤਾ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਕਾਰਨ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਟੈਂਡਰ ਨਾ ਲੱਗਣ ਨਾਲ ਵਿਕਾਸ ਦੇ ਕੰਮ ਰੁਕੇ ਪਏ ਹਨ ਜਿਨ੍ਹਾਂ ਨੂੰ ਜਲਦ ਸ਼ੁਰੂ ਕਰਵਾਇਆ ਜਾਣਾ ਜ਼ਰੂਰੀ ਹੈ। ਭਾਜਪਾ ਕੌਂਸਲਰਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਨੂੰ ਸਿਆਸੀ ਸ਼ਹਿ ’ਤੇ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਮਾਣਯੋਗ ਅਦਾਲਤ ਦਾ ਦਰਵਾਜ਼ਾ ਖਡ਼ਕਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ਕੌਂਸਲਰ ਵਿਨੈ ਮਹਾਜਨ, ਸੁਖਦੇਵ ਰਾਜ ਮਹਾਜਨ, ਆਸ਼ੂ ਹਾਂਡਾ, ਬਿੱਟਾ ਮਹਾਜਨ, ਰਾਜ ਕੁਮਾਰ ਕਾਲੀ, ਸਤਪਾਲ, ਬਿਕਰਮਜੀਤ ਸਿੰਘ ਕੰਗ, ਗੁਰਿੰਦਰ ਸਿੰਘ ਨੀਲੂ, ਰਾਕੇਸ਼ ਮਹਾਜਨ ਕੇਸ਼ਾ, ਮਨਰਾਜ ਸਿੰਘ ਬੋਪਾਰਾਏ, ਰਾਜ ਕੁਮਾਰ ਫੈਜ਼ਪੁਰਾ, ਰਜਵੰਤ ਸਿੰਘ ਟੋਨੀ ਆਦਿ ਮੌਜੂਦ ਸਨ।
ਸਹਿਕਾਰਤਾ ਮੰਤਰੀ ਨੇ ਚੁੱਕੇ ਹੈਡ ਗ੍ਰੰਥੀ ਦੀ ਨਿਯੁਕਤੀ 'ਤੇ ਸਵਾਲ
NEXT STORY