ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵਿਚ ਸਾਲ 2016 ਤੋਂ 2020 ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਮੁਆਵਜ਼ਾ ਲੈਣ ਵਾਲੇ ਮਾਲ ਕਰਮਚਾਰੀ ਸਮੇਤ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਰੋੜਾਂ ਰੁਪਏ ਦੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਐੱਫ. ਆਈ. ਆਰ. ਨੰ. 16 ਮਿਤੀ 02/05/23 ਨੂੰ ਆਈ. ਪੀ. ਸੀ. ਦੀ ਧਾਰਾ 409, 420, 465, 466, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਤਹਿਤ ਪੁਲਸ ਥਾਣਾ, ਉਡਣ ਦਸਤਾ-1, ਪੰਜਾਬ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਦੁਬਈ ਤੋਂ ਆਈ ਮੰਦਭਾਗੀ ਖ਼ਬਰ : ਰੂਹ ਕੰਬਾਊ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ
ਇਸ ਕੇਸ ’ਚ ਮੁੱਖ ਦੋਸ਼ੀ ਭੁਪਿੰਦਰ ਸਿੰਘ ਵਾਸੀ ਬਾਕਰਪੁਰ ਜ਼ਿਲਾ ਮੁਹਾਲੀ ਸਮੇਤ ਮੁਕੇਸ਼ ਜਿੰਦਲ, ਸ਼ਮਨ ਜਿੰਦਲ ਪਤਨੀ ਮੁਕੇਸ਼ ਜਿੰਦਲ, ਪ੍ਰਵੀਨ ਲਤਾ ਪਤਨੀ ਚੰਚਲ ਕੁਮਾਰ ਜਿੰਦਲ, ਦੋਵੇਂ ਵਾਸੀ ਮਾਡਲ ਟਾਊਨ ਬਠਿੰਡਾ, ਵਿਸ਼ਾਲ ਭੰਡਾਰੀ ਵਾਸੀ ਸੈਕਟਰ 40-ਡੀ, ਚੰਡੀਗੜ, ਸੁਖਦੇਵ ਸਿੰਘ ਵਾਸੀ ਬਾਕਰਪੁਰ, ਬਿੰਦਰ ਸਿੰਘ ਵਾਸੀ ਸੈਕਟਰ 79, ਮੁਹਾਲੀ ਅਤੇ ਬਚਿੱਤਰ ਸਿੰਘ ਪਟਵਾਰੀ, ਮਾਲ ਹਲਕਾ ਬਾਕਰਪੁਰ (ਮੌਜੂਦਾ ਕਾਨੂੰਗੋ) ਐਸ.ਏ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਗਬਾਨੀ ਵਿਭਾਗ ਦੇ ਕਰਮਚਾਰੀ ਜਸਪ੍ਰੀਤ ਸਿੰਘ, ਵੈਸ਼ਾਲੀ, ਦਿਨੇਸ਼ ਕੁਮਾਰ, ਰਸ਼ਮੀ ਅਰੋੜਾ, ਅਨਿਲ ਅਰੋੜਾ, ਵਿਸ਼ਾਲ ਭੰਡਾਰੀ ਆਦਿ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਜਿਸ ਤੋਂ ਕਈ ਹੋਰ ਅਹਿਮ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ : ਪ੍ਰੇਮ ਸਬੰਧਾਂ ਦਾ ਹੋਇਆ ਦਰਦਨਾਕ ਅੰਤ, ਪ੍ਰੇਮੀ ਨੇ ਪ੍ਰੇਮਿਕਾ ਦਾ ਕਤਲ ਕਰ ਸੂਏ ’ਚ ਸੁੱਟੀ ਲਾਸ਼
ਬੁਲਾਰੇ ਨੇ ਅੱਗੇ ਦੱਸਿਆ ਕਿ ਇਕ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਪਾਇਆ ਹੈ ਕਿ ਸਾਲ 2016 ਵਿੱਚ ਗਮਾਡਾ ਨੇ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਜਮੀਨ ਐਕਵਾਇਰ ਕਰਨ ਲਈ ਨੋਟਿਸ ਜਾਰੀ ਕੀਤੇ ਅਤੇ ਸਾਲ 2017 ਵਿਚ ਧਾਰਾ 4 ਅਤੇ 2020 ਵਿੱਚ ਧਾਰਾ 19 ਅਧੀਨ ਨੋਟੀਫਿਕੇਸ਼ਨ ਜਾਰੀ ਕੀਤੇ ਸਨ। ਉਨ੍ਹਾਂ ਅੱਗੇ ਕਿਹਾ ਕਿ ਬਾਕਰਪੁਰ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਨੇ ਗਮਾਡਾ, ਮਾਲ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲ ਕੇ ਆਪਣੇ ਹੋਰ ਸਾਥੀਆਂ ਅਨਿਲ ਜਿੰਦਲ, ਮੁਕੇਸ਼ ਜਿੰਦਲ, ਵਿਕਾਸ ਭੰਡਾਰੀ ਆਦਿ ਨਾਲ ਮਿਲ ਕੇ ਵਾਹੀਯੋਗ ਜ਼ਮੀਨ ਦੇ ਪਟੇਨਾਮੇ/ਮੁਖ਼ਤਿਆਰਨਾਮਾ ਲੈ ਕੇ ਅਮਰੂਦਾਂ ਦੇ ਬਾਗ ਲਗਾ ਦਿੱਤੇ।
ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ : ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਹੋਈ ਮੌਤ
ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਨੇ ਹਲਕਾ ਪਟਵਾਰੀ ਬਚਿੱਤਰ ਸਿੰਘ ਦੀ ਮਿਲੀਭੁਗਤ ਨਾਲ ਸਾਲ 2019 ’ਚ ਜਾਅਲੀ ਗਿਰਦਾਵਰੀ ਰਜਿਸਟਰ ਤਿਆਰ ਕਰਵਾਇਆ, ਜਿਸ ’ਚ ਉਸ ਨੇ 2016 ਤੋਂ ਆਪਣੀ ਜ਼ਮੀਨ ’ਤੇ ਅਮਰੂਦ ਦੇ ਬਾਗਾਂ ਦੇ ਮਾਲਕ ਦੱਸ ਕੇ ਨਾਜਾਇਜ਼ ਤੌਰ ’ਤੇ ਕਰੋੜਾਂ ਰੁਪਏ ਦਾ ਮੁਆਵਜ਼ਾ ਹਾਸਲ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਡੂੰਘਾਈ ਨਾਲ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਇਸ ਕੇਸ ਦੇ ਮੁੱਖ ਦੋਸ਼ੀ ਭੁਪਿੰਦਰ ਸਿੰਘ ਨੇ ਖੁਦ ਅਤੇ ਆਪਣੇ ਪਰਿਵਾਰਕ ਮੈਂਬਰਾਂ ਲਈ ਇਸੇ ਅਮਰੂਦਾਂ ਦੇ ਬਾਗ ਲਈ ਲੱਗਭਗ 24 ਕਰੋੜ ਰੁਪਏ ਦਾ ਮੁਆਵਜ਼ਾ ਲਿਆ। ਇਸੇ ਤਰ੍ਹਾਂ ਹੀ ਬਠਿੰਡਾ ਦੇ ਵਸਨੀਕ ਮੁਕੇਸ਼ ਜਿੰਦਲ ਨੇ ਅਮਰੂਦਾਂ ਦੇ ਬਾਗ ਲਈ ਕਰੀਬ 20 ਕਰੋੜ ਰੁਪਏ ਦਾ ਮੁਆਵਜ਼ਾ ਲੈ ਕੇ ਸਰਕਾਰ ਨਾਲ ਧੋਖਾਧੜੀ ਕੀਤੀ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਕਈ ਹੋਰ ਵਿਅਕਤੀਆਂ ਨੇ ਵੀ ਆਪਣੀ ਜ਼ਮੀਨ ਵਿਚ ਅਮਰੂਦਾਂ ਦੇ ਬਾਗ ਦਿਖਾ ਕੇ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਲਿਆ ਹੈ। ਇਸ ਤਰ੍ਹਾਂ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਇਸ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ
NEXT STORY